ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

1 ਯੂਹੰਨਾ 1

ਇਹ ਅਧਿਆਇ ਇਸ ਦਾ ਹਿੱਸਾ ਹੈ: Wandelen in het licht

1ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ, 2ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ। 3ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ। 4ਅਤੇ ਇਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਕਿ ਸਾਡਾ ਅਨੰਦ ਪੂਰਾ ਹੋਵੇ। 5ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ। 6ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ। 7ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ। 8ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ। 9ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ। 10ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।