ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

1 ਇਤਿਹਾਸ 20

ਇਹ ਅਧਿਆਇ ਇਸ ਦਾ ਹਿੱਸਾ ਹੈ: David

1ਫਿਰ ਇਸ ਤਰ੍ਹਾਂ ਹੋਇਆ ਕਿ ਨਵੇਂ ਸਾਲ ਦੇ ਅਰੰਭ ਵਿੱਚ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ, ਤਾਂ ਯੋਆਬ ਨੇ ਫ਼ੌਜ ਦੇ ਮੁਖੀ ਸੂਰਮਿਆਂ ਨੂੰ ਲੈ ਜਾ ਕੇ ਅੰਮੋਨੀਆਂ ਦੀ ਧਰਤੀ ਨੂੰ ਲੁੱਟਿਆ ਅਤੇ ਰੱਬਾਹ ਨਗਰ ਨੂੰ ਆ ਕੇ ਘੇਰਾ ਪਾਇਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ ਅਤੇ ਯੋਆਬ ਨੇ ਰੱਬਾਹ ਨੂੰ ਜਿੱਤ ਲਿਆ ਤੇ ਉਸ ਨੂੰ ਪੂਰੀ ਤਰ੍ਹਾਂ ਉਜਾੜ ਦਿੱਤਾ। 2ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਅਤੇ ਇਹ ਪਤਾ ਕੀਤਾ ਕਿ ਉਹ ਦਾ ਸੋਨਾ ਤੋਲ ਵਿੱਚ ਇੱਕ ਤੋੜਾ ਸੀ ਅਤੇ ਹੀਰਿਆਂ ਮੋਤੀਆਂ ਦੇ ਨਾਲ ਜੜਿਆ ਹੋਇਆ ਸੀ। ਉਹ ਮੁਕਟ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਸ ਨੇ ਉਸ ਸ਼ਹਿਰ ਵਿੱਚੋਂ ਬਹੁਤ ਕੁਝ ਲੁੱਟ ਲਿਆ 3ਅਤੇ ਉਸ ਨੇ ਉਸ ਦੇ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ, ਲੋਹੇ ਦੇ ਹੱਲਾਂ ਅਤੇ ਕੁਹਾੜੀਆਂ ਨਾਲ ਵੱਢ ਸੁੱਟਿਆ, ਦਾਊਦ ਨੇ ਅੰਮੋਨੀਆਂ ਦੇ ਸਾਰੇ ਨਗਰਾਂ ਨਾਲ ਇਸੇ ਤਰ੍ਹਾਂ ਕੀਤਾ, ਫੇਰ ਦਾਊਦ ਸਾਰੇ ਲੋਕਾਂ ਨਾਲ ਯਰੂਸ਼ਲਮ ਨੂੰ ਮੁੜ ਆਇਆ। 4ਫਿਰ ਗਜ਼ਰ ਵਿੱਚ ਫ਼ਲਿਸਤੀਆਂ ਨਾਲ ਯੁੱਧ ਦਾ ਅਰੰਭ ਹੋਇਆ, ਤਦ ਹੁਸ਼ਾਥੀ ਸਿਬਕੀ ਨੇ ਸਿੱਪਈ ਨੂੰ ਜਿਹੜਾ ਰਫ਼ਾ ਦੀ ਅੰਸ ਵਿੱਚੋਂ ਸੀ ਮਾਰ ਸੁੱਟਿਆ ਅਤੇ ਉਹ ਹਾਰ ਗਏ। 5ਫ਼ਲਿਸਤੀਆਂ ਨਾਲ ਫੇਰ ਲੜਾਈ ਹੋਈ, ਤਦ ਯਾਈਰ ਦੇ ਪੁੱਤਰ ਅਲਹਨਾਨ ਨੇ ਗਿੱਤੀ ਗੋਲਿਅਥ ਦੇ ਭਰਾ ਲਹਮੀ ਨੂੰ ਜਿਹ ਦੇ ਨੇਜੇ ਦਾ ਡੰਡਾ ਜੁਲਾਹੇ ਦੇ ਸ਼ਤੀਰ ਵਰਗਾ ਸੀ, ਮਾਰ ਸੁੱਟਿਆ। 6ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਯੋਧਾ ਸੀ, ਜਿਸ ਦੇ ਹੱਥਾਂ ਪੈਰਾਂ ਦੀਆਂ ਛੇ-ਛੇ ਉਂਗਲੀਆਂ ਅਰਥਾਤ ਉਸ ਦੀਆਂ ਚੌਵੀ ਉਂਗਲੀਆਂ ਸਨ ਅਤੇ ਉਹ ਰਫ਼ਾ ਦੇ ਵੰਸ਼ ਵਿੱਚੋਂ ਸੀ। 7ਜਦੋਂ ਉਸ ਨੇ ਇਸਰਾਏਲ ਨੂੰ ਬਹੁਤ ਲਲਕਾਰਿਆ, ਤਾਂ ਦਾਊਦ ਦੇ ਭਰਾ ਸ਼ਿਮਆਹ ਦੇ ਪੁੱਤਰ ਯੋਨਾਥਾਨ ਨੇ ਉਸ ਨੂੰ ਜਾਨੋਂ ਮਾਰ ਦਿੱਤਾ। 8ਇਹ ਗਥ ਦੇ ਵਿੱਚ ਰਫ਼ਾ ਦੇ ਘਰ ਜੰਮੇ, ਉਹ ਦਾਊਦ ਅਤੇ ਉਹ ਦੇ ਸੇਵਕਾਂ ਦੇ ਹੱਥੋਂ ਮਾਰੇ ਗਏ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।