ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

1 ਸਮੂਏਲ 31

ਇਹ ਅਧਿਆਇ ਇਸ ਦਾ ਹਿੱਸਾ ਹੈ: David en Saul

1ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ, ਅਤੇ ਗਿਲਬੋਆ ਦੇ ਪਰਬਤ ਵਿੱਚ ਮਾਰੇ ਗਏ। 2ਫ਼ਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤਰਾਂ ਦਾ ਬਹੁਤ ਪਿੱਛਾ ਕੀਤਾ, ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕੀਸ਼ੂਆ, ਸ਼ਾਊਲ ਦੇ ਪੁੱਤਰਾਂ ਨੂੰ ਮਾਰ ਸੁੱਟਿਆ। 3ਸ਼ਾਊਲ ਉੱਤੇ ਲੜਾਈ ਬਹੁਤ ਵਧ ਗਈ ਅਤੇ ਤੀਰ-ਅੰਦਾਜ਼ਾਂ ਨੇ ਉਹ ਨੂੰ ਲੱਭਿਆ ਅਤੇ ਤੀਰ-ਅੰਦਾਜ਼ਾਂ ਦੇ ਹੱਥੋਂ ਉਹ ਬਹੁਤ ਜ਼ਖਮੀ ਕੀਤਾ ਗਿਆ 4ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਮਾਰਨ ਅਤੇ ਮੇਰੇ ਨਾਲ ਮਖ਼ੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ। ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ। 5ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ। 6ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਅਤੇ ਉਹ ਦਾ ਸਾਰਾ ਘਰਾਣਾ ਉਸ ਦਿਨ ਇਕੱਠੇ ਹੀ ਮਰ ਗਏ। 7ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੀ ਵੱਲ ਸਨ ਅਤੇ ਉਨ੍ਹਾਂ ਨੇ ਜੋ ਯਰਦਨੋਂ ਪਾਰ ਸਨ ਇਹ ਡਿੱਠਾ ਜੋ ਇਸਰਾਏਲ ਦੇ ਲੋਕ ਨੱਠੇ ਅਤੇ ਸ਼ਾਊਲ ਅਤੇ ਉਹ ਦੇ ਪੁੱਤਰ ਮਰੇ ਪਏ ਹਨ ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ। 8ਅਗਲੇ ਦਿਨ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ। 9ਸੋ ਉਨ੍ਹਾਂ ਨੇ ਉਸ ਦਾ ਸਿਰ ਵੱਢ ਸੁੱਟਿਆ ਅਤੇ ਉਹ ਦੇ ਸ਼ਸਤਰ ਲਾਹ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਘੱਲ ਦਿੱਤੇ ਜੋ ਉਨ੍ਹਾਂ ਦੇਵਤਿਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਖ਼ਬਰ ਦੇਣ। 10ਸੋ ਉਨ੍ਹਾਂ ਨੇ ਉਹ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੀ ਲਾਸ਼ ਨੂੰ ਬੈਤ ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ। 11ਜਦ ਯਾਬੇਸ਼ ਗਿਲਆਦ ਦੇ ਵਾਸੀਆਂ ਨੇ ਸੁਣਿਆ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਹ ਸਭ ਕੁਝ ਕੀਤਾ, 12ਤਾਂ ਉਨ੍ਹਾਂ ਵਿੱਚੋਂ ਸਭ ਸੂਰਮੇ ਉੱਠੇ, ਸਾਰੀ ਰਾਤ ਤੁਰੇ ਗਏ ਅਤੇ ਬੈਤ ਸ਼ਾਨ ਦੀ ਕੰਧ ਉੱਤੋਂ ਉਹ ਦੇ ਪੁੱਤਰਾਂ ਦੀਆਂ ਲਾਸ਼ਾਂ ਸਮੇਤ ਉਹ ਦੀ ਲਾਸ਼ ਉਤਾਰ ਕੇ ਯਾਬੇਸ਼ ਵਿੱਚ ਮੁੜ ਆਏ ਅਤੇ ਉੱਥੇ ਉਨ੍ਹਾਂ ਨੂੰ ਸਾੜ ਦਿੱਤਾ। 13ਤਦ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੂੰ ਯਾਬੇਸ਼ ਵਿੱਚ ਇੱਕ ਝਾਊ ਦੇ ਰੁੱਖ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।