ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

2 ਕੁਰਿੰਥੀਆਂ 1

ਇਹ ਅਧਿਆਇ ਇਸ ਦਾ ਹਿੱਸਾ ਹੈ: Paulus' bediening

1ਪੌਲੁਸ, ਜਿਹੜਾ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹਾਂ ਅਤੇ ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨਾਲ ਜਿਹੜੇ ਅਖਾਯਾ ਵਿੱਚ ਹਨ। 2ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। 3ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ। 4ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ। 5ਕਿਉਂਕਿ ਜਿਵੇਂ ਮਸੀਹ ਦੇ ਦੁੱਖ ਸਾਡੇ ਲਈ ਬਹੁਤ ਹਨ ਉਸੇ ਤਰ੍ਹਾਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਹੁਤ ਹੈ। 6ਪਰੰਤੂ ਅਸੀਂ ਭਾਵੇਂ ਬਿਪਤਾ ਭੋਗਦੇ ਹਾਂ ਪਰ ਇਹ ਤਾਂ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ ਅਤੇ ਭਾਵੇਂ ਦਿਲਾਸਾ ਪਾਉਂਦੇ ਹਾਂ ਤਾਂ ਇਹ ਤੁਹਾਡੇ ਉਸ ਦਿਲਾਸੇ ਲਈ ਹੈ ਜਿਹੜਾ ਉਨ੍ਹਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜੋ ਦੁੱਖ ਅਸੀਂ ਵੀ ਝੱਲਦੇ ਹਾਂ। 7ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜਿਵੇਂ ਤੁਸੀਂ ਦੁੱਖਾਂ ਵਿੱਚ ਸਾਡੇ ਸਾਂਝੀ ਹੋ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ ਹੋ। 8ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ। 9ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ। 10ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ। 11ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡੀ ਸਹਾਇਤਾ ਕਰੋ ਜੋ ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ। 12ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ। 13ਕਿਉਂ ਜੋ ਅਸੀਂ ਹੋਰ ਗੱਲਾਂ ਨਹੀਂ ਸਗੋਂ ਉਹ ਗੱਲਾਂ ਤੁਹਾਡੀ ਲਈ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਦੇ ਦੇ ਹੋ ਅਤੇ ਮੰਨਦੇ ਵੀ ਹੋ ਅਤੇ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੱਕ ਮੰਨੋਗੇ। 14ਜਿਵੇਂ ਤੁਸੀਂ ਸਾਨੂੰ ਕੁਝ ਮੰਨ ਵੀ ਲਿਆ ਜੋ ਸਾਡੇ ਪ੍ਰਭੂ ਯਿਸੂ ਦੇ ਦਿਨ ਅਸੀਂ ਤੁਹਾਡਾ ਘਮੰਡ ਹਾਂ ਜਿਵੇਂ ਤੁਸੀਂ ਸਾਡਾ ਵੀ ਹੋ। 15ਇਸੇ ਭਰੋਸੇ ਨਾਲ ਮੈਂ ਚਾਹਿਆ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਜੀ ਵਾਰ ਅਨੰਦ ਪ੍ਰਾਪਤ ਹੋਵੇ। 16ਅਤੇ ਤੁਹਾਡੇ ਕੋਲੋਂ ਹੋ ਕੇ ਮਕਦੂਨਿਯਾ ਨੂੰ ਜਾਂਵਾਂ ਅਤੇ ਫਿਰ ਮਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਡੇ ਕੋਲੋਂ ਯਹੂਦਿਯਾ ਵੱਲ ਪਹੁੰਚਾਇਆ ਜਾਂਵਾਂ। 17ਉਪਰੰਤ ਜਦ ਮੈਂ ਇਹ ਚਾਹਤ ਕੀਤੀ ਤਾਂ ਫਿਰ ਕੀ ਮੈਂ ਕੁਝ ਚਲਾਕੀ ਕੀਤੀ? ਅਥਵਾ ਜੋ ਚਾਹੁੰਦਾ ਹਾਂ ਕੀ ਸਰੀਰ ਦੇ ਅਨੁਸਾਰ ਕਰਦਾ ਹਾਂ ਜੋ ਮੇਰੇ ਤੋਂ ਹਾਂ ਦੀ ਹਾਂ ਹੋਵੇ? ਅਤੇ ਨਾਂਹ ਦੀ ਨਾਂਹ ਵੀ? 18ਜਿਸ ਤਰ੍ਹਾਂ ਪਰਮੇਸ਼ੁਰ ਵਫ਼ਾਦਾਰ ਹੈ, ਸਾਡਾ ਬਚਨ ਤੁਹਾਡੇ ਨਾਲ ਹਾਂ ਅਤੇ ਨਾਂਹ, ਦੋਨੋਂ ਨਹੀਂ। 19ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ। 20ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ। 21ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਸ ਨੇ ਸਾਨੂੰ ਮਸਹ ਕੀਤਾ ਉਹ ਪਰਮੇਸ਼ੁਰ ਹੈ। 22ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ। 23ਹੁਣ ਮੈਂ ਆਪਣੀ ਜਾਨ ਲਈ ਪਰਮੇਸ਼ੁਰ ਨੂੰ ਗਵਾਹ ਕਰਕੇ ਭੁਗਤਾਉਂਦਾ ਹਾਂ ਜੋ ਮੈਂ ਤੁਹਾਡੇ ਬਚਾਓ ਖਾਤਰ ਹੁਣ ਤੱਕ ਕੁਰਿੰਥੁਸ ਨੂੰ ਨਹੀਂ ਆਇਆ। 24ਇਹ ਨਹੀਂ ਜੋ ਅਸੀਂ ਤੁਹਾਡੀ ਵਿਸ਼ਵਾਸ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਵਿੱਚ ਸਾਂਝੀ ਹਾਂ ਕਿਉਂ ਜੋ ਤੁਸੀਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੋ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।