ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

2 ਕੁਰਿੰਥੀਆਂ 5

ਇਹ ਅਧਿਆਇ ਇਸ ਦਾ ਹਿੱਸਾ ਹੈ: Paulus' bediening

1ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ। 2ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਂਕੇ ਭਰਦੇ ਅਤੇ ਤਰਸਦੇ ਹਾਂ ਕਿ ਆਪਣੇ ਬਸੇਰੇ ਨੂੰ ਜਿਹੜਾ ਸਵਰਗੋਂ ਹੈ ਪਹਿਨ ਲਈਏ। 3ਤਾਂ ਜੋ ਅਸੀਂ ਇਸ ਨੂੰ ਪਹਿਨ ਕੇ ਨੰਗੇ ਨਾ ਪਾਏ ਜਾਈਏ। 4ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਂਕੇ ਭਰਦੇ ਹਾਂ! ਅਸੀਂ ਇਹ ਤਾਂ ਨਹੀਂ ਚਾਹੁੰਦੇ ਜੋ ਇਸ ਨੂੰ ਉਤਾਰ ਦੇਈਏ ਸਗੋਂ ਇਹ ਜੋ ਉਸ ਨੂੰ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀਂ ਨਿਗਲ ਲਿਆ ਜਾਵੇ। 5ਅਤੇ ਜਿਸ ਨੇ ਸਾਨੂੰ ਇਸ ਗੱਲ ਲਈ ਤਿਆਰ ਕੀਤਾ ਸੋ ਪਰਮੇਸ਼ੁਰ ਹੈ ਜਿਸ ਨੇ ਸਾਨੂੰ ਆਤਮਾ ਦੀ ਸਾਈ ਦਿੱਤੀ ਹੈ। 6ਸੋ ਅਸੀਂ ਸਦਾ ਹੌਂਸਲਾ ਰੱਖਦੇ ਅਤੇ ਜਾਣਦੇ ਹਾਂ ਕਿ ਜਿੰਨੀ ਦੇਰ ਅਸੀਂ ਸਰੀਰ ਦੇ ਘਰ ਵਿੱਚ ਹਾਂ ਉਨ੍ਹੀਂ ਦੇਰ ਪ੍ਰਭੂ ਤੋਂ ਵਿਛੜੇ ਹੋਏ ਹਾਂ। 7ਕਿਉਂ ਜੋ ਅਸੀਂ ਵੇਖਣ ਨਾਲ ਨਹੀਂ ਪ੍ਰੰਤੂ ਵਿਸ਼ਵਾਸ ਨਾਲ ਚੱਲਦੇ ਹਾਂ। 8ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ। 9ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ। 10ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ। 11ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ। 12ਅਸੀਂ ਫੇਰ ਆਪਣੀ ਸ਼ੋਭਾ ਤੁਹਾਡੇ ਅੱਗੇ ਨਹੀਂ ਕਰਦੇ ਸਗੋਂ ਤੁਹਾਨੂੰ ਸਾਡੇ ਵਿਖੇ ਮਾਣ ਕਰਨ ਦਾ ਸਮਾਂ ਦਿੰਦੇ ਤਾਂ ਜੋ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸਕੋ ਜਿਹੜੇ ਵਿਖਾਵੇ ਤੇ ਮਾਣ ਕਰਦੇ ਹਨ ਅਤੇ ਹਿਰਦੇ ਤੇ ਨਹੀਂ। 13ਜੇ ਅਸੀਂ ਬੇਸੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਅਤੇ ਜੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ। 14ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ। 15ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ। 16ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ। 17ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ। 18ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮੇਲ-ਮਿਲਾਪ ਦੇ ਸੇਵਕਾਈ ਸਾਨੂੰ ਦਿੱਤੀ। 19ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ। 20ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ। 21ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।