ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਫਿਲੇਮੋਨ 1

ਇਹ ਅਧਿਆਇ ਇਸ ਦਾ ਹਿੱਸਾ ਹੈ: Groet en dank

1ਪੌਲੁਸ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹਾਂ ਅਤੇ ਭਰਾ ਤਿਮੋਥਿਉਸ ਵੱਲੋਂ। ਅੱਗੇ ਯੋਗ ਸਾਡੇ ਪਿਆਰੇ ਅਤੇ ਸਹਿਕਰਮੀ ਫਿਲੇਮੋਨ l 2ਅਤੇ ਸਾਡੀ ਭੈਣ ਅੱਫਿਆ, ਸਾਡੇ ਨਾਲ ਦੇ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਵਿੱਚ ਹੈ। 3ਪਰਮੇਸ਼ੁਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। 4ਤੇਰਾ ਪਿਆਰ ਅਤੇ ਵਿਸ਼ਵਾਸ ਜੋ ਪ੍ਰਭੂ ਯਿਸੂ ਅਤੇ ਸਭਨਾਂ ਸੰਤਾਂ ਦੇ ਨਾਲ ਹੈ। 5ਉਹ ਦੀ ਖ਼ਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੇਰੀ ਗੱਲ ਕਰਦਿਆਂ, ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। 6ਜੋ ਤੇਰੇ ਵਿਸ਼ਵਾਸ ਦੀ ਸਾਂਝ, ਤੁਹਾਡੀ ਹਰੇਕ ਨੇਕੀ ਦੀ ਪਛਾਣ ਦੇ ਦੁਆਰਾ ਜੋ ਮਸੀਹ ਵਿੱਚ ਹੈ, ਪ੍ਰਭਾਵਸ਼ਾਲੀ ਹੋਵੇ। 7ਕਿਉਂ ਜੋ ਭਰਾ, ਤੇਰੇ ਪਿਆਰ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ, ਇਸ ਲਈ ਜੋ ਤੇਰੇ ਕਾਰਨ ਸੰਤਾਂ ਦਾ ਦਿਲ ਤਰੋ ਤਾਜ਼ਾ ਹੋਇਆ ਹੈ। 8ਸੋ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ। 9ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ। 10ਮੈਂ ਆਪਣੇ ਬੱਚੇ ਉਨੇਸਿਮੁਸ ਦੇ ਲਈ ਜਿਸਨੇ ਕੈਦ ਵਿੱਚ ਮੇਰੇ ਤੋਂ ਜਨਮ ਲਿਆ ਤੇਰੇ ਅੱਗੇ ਬੇਨਤੀ ਕਰਦਾ ਹਾਂ l 11ਜਿਹੜਾ ਪਹਿਲਾਂ ਤੇਰੇ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ। 12ਉਸੇ ਨੂੰ ਜੋ ਮੇਰੇ ਆਪਣੇ ਕਲੇਜੇ ਦਾ ਟੁੱਕੜਾ ਹੈ, ਮੈਂ ਤੇਰੇ ਕੋਲ ਵਾਪਿਸ ਭੇਜਿਆ ਹੈ। 13ਮੈਂ ਚਾਹੁੰਦਾ ਸੀ ਜੋ ਉਹ ਨੂੰ ਆਪਣੇ ਹੀ ਕੋਲ ਰੱਖਾਂ, ਤਾਂ ਕਿ ਤੇਰੇ ਵੱਲੋਂ ਖੁਸ਼ਖਬਰੀ ਦੇ ਬੰਧਨਾਂ ਵਿੱਚ ਮੇਰੀ ਸੇਵਾ ਕਰੇ। 14ਪਰ ਤੇਰੀ ਸਲਾਹ ਬਿਨ੍ਹਾਂ ਮੈਂ ਕੁਝ ਕਰਨਾ ਨਾ ਚਾਹਿਆ, ਤਾਂ ਜੋ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ, ਸਗੋਂ ਤੇਰੀ ਸਵੈ ਇੱਛਾ ਨਾਲ ਹੋਵੇ। 15ਕਿਉਂ ਜੋ ਕੀ ਜਾਣੀਏ ਭਈ ਉਹ ਥੋੜ੍ਹਾ ਚਿਰ ਇਸ ਲਈ ਤੇਰੇ ਤੋਂ ਅਲੱਗ ਹੋਇਆ, ਤਾਂ ਕਿ ਉਹ ਸਦਾ ਤੇਰੇ ਨਜਦੀਕ ਰਹੇ। 16ਅੱਗੇ ਨੂੰ ਦਾਸ ਵਾਂਗੂੰ ਨਹੀਂ ਸਗੋਂ ਦਾਸ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ, ਖ਼ਾਸ ਕਰਕੇ ਮੇਰੇ ਲਈ, ਪਰ ਕਿੰਨ੍ਹਾਂ ਵਧੀਕ ਸਰੀਰ ਅਤੇ ਪ੍ਰਭੂ ਵਿੱਚ ਤੇਰਾ ਪਿਆਰਾ ਹੋਵੇਗਾ! 17ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ, ਤਾਂ ਜਿਵੇਂ ਮੈਨੂੰ ਕਬੂਲ ਕਰਦਾ ਹੈ ਤਿਵੇਂ ਉਹ ਨੂੰ ਕਬੂਲ ਕਰ। 18ਅਤੇ ਜੇ ਉਹ ਨੇ ਤੇਰਾ ਕੁਝ ਨੁਕਸਾਨ ਕੀਤਾ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ, ਤਾਂ ਉਹ ਨੂੰ ਮੇਰੇ ਨਾਮ ਲਿਖ ਲਵੀਂ। 19ਮੈਂ ਪੌਲੁਸ ਹਾਂ ਅਤੇ ਆਪਣੇ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਤੈਨੂੰ ਇਹ ਨਾ ਆਖਾਂ ਭਈ ਮੇਰਾ ਕਰਜ਼ ਜੋ ਤੂੰ ਦੇਣਾ ਹੈ, ਸੋ ਤੂੰ ਆਪ ਹੀ ਹੈ! 20ਹਾਂ, ਭਰਾਵਾ, ਤੇਰੇ ਤੋਂ ਪ੍ਰਭੂ ਵਿੱਚ ਮੈਨੂੰ ਅਨੰਦ ਪ੍ਰਾਪਤ ਹੋਵੇ। ਮਸੀਹ ਵਿੱਚ ਮੇਰਾ ਦਿਲ ਤਰੋ ਤਾਜ਼ਾ ਕਰ। 21ਤੇਰੀ ਆਗਿਆਕਾਰੀ ਉੱਤੇ ਭਰੋਸਾ ਰੱਖ ਕੇ ਮੈਂ ਤੈਨੂੰ ਲਿਖਿਆ ਹੈ, ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵੱਧ ਕਰੇਂਗਾ। 22ਅਤੇ ਕੋਈ ਠਹਿਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ, ਕਿਉਂ ਜੋ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਤੁਹਾਨੂੰ ਬਖਸ਼ਿਆ ਜਾਂਵਾਂਗਾ। 23ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ, 24ਅਤੇ ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਜੋ ਮੇਰੇ ਨਾਲ ਦੇ ਸਹਿਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ। 25ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੋਵੇ। ਆਮੀਨ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।