ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਰਸੂਲਾਂ ਦੇ ਕਰਤੱਬ 8

ਇਹ ਅਧਿਆਇ ਇਸ ਦਾ ਹਿੱਸਾ ਹੈ: Judea en Samaria

Judea en Samaria

1ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ। ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ। 2ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ। 3ਪਰ ਸੌਲੁਸ ਕਲੀਸਿਯਾ ਦੀ ਤਬਾਹੀ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਕੇ ਮਰਦਾਂ ਅਤੇ ਔਰਤਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ। 4ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ। 5ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ। 6ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿਪੁੱਸ ਦੀਆਂ ਗੱਲਾਂ ਉੱਤੇ ਮਨ ਲਾਇਆ। 7ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ। 8ਅਤੇ ਉਸ ਨਗਰ ਵਿੱਚ ਵੱਡਾ ਆਨੰਦ ਹੋਇਆ। 9ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ। 10ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ! 11ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਮਨ ਲਾਇਆ ਕਿ ਉਹ ਨੇ ਬਹੁਤ ਸਮੇਂ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ। 12ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ। 13ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ। 14ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ। 15ਉਹਨਾਂ ਨੇ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ। 16ਕਿਉਂ ਜੋ ਉਹ ਹੁਣ ਤੱਕ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ, ਪਰ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ। 17ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਏ। 18ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ। 19ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ। 20ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ! 21ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ। 22ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ। 23ਕਿਉਂ ਜੋ ਮੈਂ ਵੇਖਦਾ ਹਾਂ ਕਿ ਤੂੰ ਪਿੱਤ ਦੀ ਕੁੜੱਤਣ ਅਤੇ ਬਦੀ ਦੇ ਬੰਧਨ ਵਿੱਚ ਹੈਂ। 24ਸ਼ਮਊਨ ਨੇ ਉੱਤਰ ਦਿੱਤਾ, ਤੁਸੀਂ ਹੀ ਮੇਰੇ ਲਈ ਪ੍ਰਭੂ ਅੱਗੇ ਬੇਨਤੀ ਕਰੋ ਕਿ ਜਿਹੜੀਆਂ ਗੱਲਾਂ ਤੁਸੀਂ ਆਖੀਆਂ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ। 25ਜਦੋਂ ਉਨ੍ਹਾਂ ਨੇ ਗਵਾਹੀ ਦਿੱਤੀ ਅਤੇ ਪ੍ਰਭੂ ਦਾ ਬਚਨ ਸੁਣਾਇਆ ਅਤੇ ਸਾਮਰਿਯਾ ਦੇ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ਖਬਰੀ ਸੁਣਾਈ ਤਾਂ ਉਹ ਯਰੂਸ਼ਲਮ ਨੂੰ ਮੁੜੇ। 26ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ। 27ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ। 28ਉਹ ਮੁੜਿਆ ਜਾਂਦਾ ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ। 29ਤਦ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ। 30ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ? 31ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ। 32ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ! 33ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ। 34ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ? 35ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ। 36ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ? 37ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।” 38ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ। 39ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ। 40ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

Statenvertaling (1637) · World English Bible (2000) · ਇੰਡਿਅਨ ਰਿਵਾਇਜ਼ਡ ਵਰਜ਼ਨ (2019): © 2017, 2019 Bridge Connectivity Solutions, bridgeconn.com, via eBible.org. CC BY-SA 4.0; notes and headings omitted. · ਸਰੋਤ ਅਤੇ ਲਾਇਸੈਂਸ

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।