ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਸਰੇਸ਼ਟ ਗੀਤ 1

ਇਹ ਅਧਿਆਇ ਇਸ ਦਾ ਹਿੱਸਾ ਹੈ: Verlangen

1ਸੁਲੇਮਾਨ ਦਾ ਸਰੇਸ਼ਟ ਗੀਤ। 2ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ। 3ਤੇਰੇ ਅਤਰ ਦੀ ਚੰਗੀ ਸੁਗੰਧ ਹੈ, ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ। 4ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ। 5ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ। 6ਮੈਨੂੰ ਘੂਰ ਕੇ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, ਸੂਰਜ ਦੀ ਤਪਸ਼ ਨੇ ਮੈਨੂੰ ਝੁਲਸਾ ਦਿੱਤਾ। ਮੇਰੀ ਮਾਂ ਦੇ ਪੁੱਤਰ ਮੇਰੇ ਤੋਂ ਗੁੱਸੇ ਸਨ, ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, ਪਰ ਮੈਂ ਆਪਣੇ ਨਿੱਜ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ। 7ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ? ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ? 8ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ। 9ਹੇ ਮੇਰੀ ਪ੍ਰੀਤਮਾ, ਮੈਂ ਤੇਰੀ ਤੁਲਨਾ ਫ਼ਿਰਊਨ ਦੇ ਰਥਾਂ ਵਿੱਚ ਜੋਹੀ ਹੋਈ ਘੋੜੀ ਨਾਲ ਕੀਤੀ ਹੈ l 10ਤੇਰੀਆਂ ਗੱਲ੍ਹਾਂ ਬਾਲ਼ੀਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ। 11ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ। 12ਜਦ ਤੱਕ ਰਾਜਾ ਆਪਣੀ ਮੇਜ਼ ਤੇ ਸੀ, ਮੇਰੇ ਜਟਾ-ਮਾਸੀ ਅਤਰ ਦੀ ਸੁੰਗਧ ਫੈਲਦੀ ਰਹੀ। 13ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿਚਕਾਰ ਰਾਤ ਕੱਟਦਾ ਹੈ। 14ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ, ਜੋ ਏਨ-ਗਦੀ ਦੇ ਬਗ਼ੀਚਿਆਂ ਵਿੱਚ ਹੈ। 15ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ। 16ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ-ਮੁੱਚ ਮਨ ਭਾਉਂਦਾ ਹੈਂ, ਸਾਡੀ ਸੇਜ਼ ਹਰੀ-ਭਰੀ ਹੈ। 17ਸਾਡੇ ਘਰ ਦੇ ਸ਼ਤੀਰ ਦਿਆਰ ਦੇ ਅਤੇ ਸਾਡੀਆਂ ਕੜੀਆਂ ਸਨੌਵਰ ਦੀਆਂ ਹਨ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।