ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਸਰੇਸ਼ਟ ਗੀਤ 2

ਇਹ ਅਧਿਆਇ ਇਸ ਦਾ ਹਿੱਸਾ ਹੈ: Verlangen

1ਮੈਂ ਸ਼ਾਰੋਨ ਦਾ ਗੁਲਾਬ ਅਤੇ ਵਾਦੀਆਂ ਦਾ ਸੋਸਨ ਹਾਂ। 2ਜਿਵੇਂ ਸੋਸਨ ਝਾੜੀਆਂ ਦੇ ਵਿੱਚ ਉਸੇ ਤਰ੍ਹਾਂ ਹੀ ਮੇਰੀ ਪ੍ਰੀਤਮਾ ਧੀਆਂ ਦੇ ਵਿੱਚ ਹੈ। 3ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ, ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ। ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ, ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ। 4ਉਹ ਮੈਨੂੰ ਦਾਵਤ-ਖਾਨੇ ਵਿੱਚ ਲੈ ਆਇਆ, ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ। 5ਮੈਨੂੰ ਸੌਗੀ ਨਾਲ ਸਹਾਰਾ ਦਿਓ, ਸੇਬਾਂ ਨਾਲ ਮੈਨੂੰ ਤਰੋਤਾਜ਼ਾ ਕਰੋ, ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ। 6ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ! 7ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ! 8ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ! 9ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ! ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ, ਉਹ ਤਾਕੀਆਂ ਵਿੱਚੋਂ ਦੀ ਝਾਕਦਾ ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ! 10ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ, 11ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ, ਮੀਂਹ ਵੀ ਪੈ ਕੇ ਚਲਾ ਗਿਆ ਹੈ, 12ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, ਗਾਉਣ ਦਾ ਸਮਾਂ ਆ ਗਿਆ ਹੈ ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ। 13ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਫਲ ਰਹੇ ਹਨ, ਉਹ ਆਪਣੀ ਸੁਗੰਧ ਦਿੰਦੇ ਹਨ, ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ! 14ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ। 15ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ। 16ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਾਰਦਾ ਹੈ। 17ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਤਦ ਤੱਕ ਹੇ ਮੇਰੇ ਬਾਲਮ, ਮੁੜ ਤੇ ਚਿਕਾਰੇ ਵਾਂਗੂੰ ਜਾਂ ਜੁਆਨ ਹਿਰਨ ਵਾਂਗਰ ਬਣ ਜਿਹੜਾ ਬਥਰ ਦੇ ਪਹਾੜਾਂ ਉੱਤੇ ਫਿਰਦਾ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।