ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਸਰੇਸ਼ਟ ਗੀਤ 6

ਇਹ ਅਧਿਆਇ ਇਸ ਦਾ ਹਿੱਸਾ ਹੈ: Verlies en hervonden

1ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ? ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ? 2ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ। 3ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ। 4ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ! 5ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ। 6ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ। 7ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ। 8ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ ਅਤੇ ਕੁਆਰੀਆਂ ਅਣਗਿਣਤ ਹਨ। 9ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ। 10ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ? 11ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ। 12ਮੈਂ ਨਾ ਜਾਣਿਆ, ਮੇਰੇ ਖ਼ਿਆਲਾਂ ਨੇ ਮੈਨੂੰ ਮੇਰੇ ਸ਼ਾਹੀ ਲੋਕਾਂ ਦੇ ਰਥਾਂ ਵਿੱਚ ਬਿਠਾ ਦਿੱਤਾ। 13ਮੁੜ, ਮੁੜ ਆ, ਹੇ ਸੂਲੰਮੀਥ, ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ। ਤੁਸੀਂ ਕਿਉਂ ਸੂਲੰਮੀਥ ਦੇ ਉੱਤੇ ਨਿਗਾਹ ਕਰੋਗੇ, ਜਿਵੇਂ ਮਹਨਇਮ ਦੇ ਨਾਚ ਉੱਤੇ ਕਰਦੇ ਹੋ?

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।