ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਹੋਸ਼ੇਆ 14

ਇਹ ਅਧਿਆਇ ਇਸ ਦਾ ਹਿੱਸਾ ਹੈ: Aanklacht en liefde

1ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ। 2ਆਪਣੇ ਅੰਗੀਕਾਰ ਦੇ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਦੀ ਭੇਟ ਚੜ੍ਹਾਵਾਂਗੇ। 3ਅੱਸ਼ੂਰ ਸਾਨੂੰ ਨਹੀਂ ਬਚਾਵੇਗਾ, ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ, ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ “ਸਾਡਾ ਪਰਮੇਸ਼ੁਰ” ਨਹੀਂ ਮੰਨਾਂਗੇ। ਤੇਰੇ ਕੋਲੋਂ ਯਤੀਮ ਰਹਿਮ ਨੂੰ ਪ੍ਰਾਪਤ ਕਰਦਾ ਹੈ। 4ਮੈਂ ਉਹਨਾਂ ਦੇ ਫਿਰ ਜਾਣ ਦਾ ਇਲਾਜ ਕਰਾਂਗਾ, ਮੈਂ ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਪਿਆਰ ਕਰਾਂਗਾ, ਕਿਉਂਕਿ ਮੇਰਾ ਕ੍ਰੋਧ ਉਹਨਾਂ ਤੋਂ ਹੱਟ ਗਿਆ ਹੈ। 5ਮੈਂ ਇਸਰਾਏਲ ਲਈ ਤ੍ਰੇਲ ਵਾਂਗੂੰ ਹੋਵਾਂਗਾ, ਉਹ ਸੋਸਨ ਵਾਂਗੂੰ ਹਰਾ-ਭਰਾ ਹੋਵੇਗਾ, ਅਤੇ ਲਬਾਨੋਨ ਵਾਂਗੂੰ ਆਪਣੀ ਜੜ੍ਹ ਫੜ੍ਹੇਗਾ। 6ਉਹ ਦੀਆਂ ਟਹਿਣੀਆਂ ਫੈਲਣਗੀਆਂ, ਉਹ ਦਾ ਸੁਹੱਪਣ ਜ਼ੈਤੂਨ ਦੇ ਰੁੱਖ ਵਾਂਗੂੰ ਹੋਵੇਗਾ, ਅਤੇ ਉਹ ਦੀ ਖੁਸ਼ਬੋ ਲਬਾਨੋਨ ਵਾਂਗੂੰ। 7ਲੋਕ ਉਹ ਦੇ ਸਾਏ ਦੇ ਵਿੱਚ ਮੁੜਨਗੇ, ਉਹ ਕਣਕ ਵਾਂਗੂੰ ਜੀਉਣਗੇ, ਅਤੇ ਅੰਗੂਰੀ ਬੇਲ ਵਾਂਗੂੰ ਹਰੇ ਭਰੇ ਹੋ ਜਾਣਗੇ, ਉਨ੍ਹਾਂ ਦੀ ਮਸ਼ਹੂਰੀ ਲਬਾਨੋਨ ਦੀ ਮੈਅ ਵਰਗੀ ਹੋਵੇਗੀ। 8ਹੇ ਇਫ਼ਰਾਈਮ, ਫੇਰ ਬੁੱਤਾਂ ਦੇ ਨਾਲ ਮੇਰਾ ਕੀ ਕੰਮ? ਮੈਂ ਹੀ ਉੱਤਰ ਦਿੱਤਾ, ਅਤੇ ਉਸ ਤੇ ਧਿਆਨ ਲਾਵਾਂਗਾ, ਮੈਂ ਹਰੇ ਸਰੂ ਵਾਂਗੂੰ ਹਾਂ, ਤੇਰਾ ਫਲ ਮੇਰੇ ਤੋਂ ਹੀ ਮਿਲਦਾ ਹੈ। 9ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ? ਅਤੇ ਸਮਝ ਵਾਲਾ ਕਿਹੜਾ ਜੋ ਇਹਨਾਂ ਨੂੰ ਜਾਣੇ? ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਉਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਉਹਨਾਂ ਦੇ ਵਿੱਚ ਠੋਕਰ ਖਾਣਗੇ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

Statenvertaling (1637) · World English Bible (2000) · ਇੰਡਿਅਨ ਰਿਵਾਇਜ਼ਡ ਵਰਜ਼ਨ (2019): © 2017, 2019 Bridge Connectivity Solutions, bridgeconn.com, via eBible.org. CC BY-SA 4.0; notes and headings omitted. · ਸਰੋਤ ਅਤੇ ਲਾਇਸੈਂਸ

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।