ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਹੋਸ਼ੇਆ 3

ਇਹ ਅਧਿਆਇ ਇਸ ਦਾ ਹਿੱਸਾ ਹੈ: Het huwelijk als beeld

1ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾ, ਇੱਕ ਔਰਤ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਵੱਲ ਮੁੜਦੇ ਹਨ ਅਤੇ ਦਾਖ਼ਾਂ ਦੇ ਪੂੜਿਆਂ ਨੂੰ ਪਿਆਰ ਕਰਦੇ ਹਨ। 2ਸੋ ਮੈਂ ਉਹ ਨੂੰ ਪੰਦਰਾਂ ਸ਼ਕਲ ਅਤੇ ਜੌਂ ਦਾ ਡੇਢ ਹੋਮਰ ਦੇ ਕੇ ਆਪਣੇ ਲਈ ਮੁੱਲ ਲਿਆ 3ਅਤੇ ਮੈਂ ਉਹ ਨੂੰ ਆਖਿਆ, ਤੂੰ ਬਹੁਤ ਦਿਨਾਂ ਤੱਕ ਮੇਰੇ ਨਾਲ ਵੱਸੇਂਗੀ, ਤੂੰ ਨਾ ਵਿਭਚਾਰ ਕਰੇਂਗੀ, ਨਾ ਕਿਸੇ ਹੋਰ ਮਨੁੱਖ ਦੀ ਪਤਨੀ ਹੋਵੇਂਗੀ, ਅਤੇ ਮੈਂ ਵੀ ਤੇਰਾ ਹੀ ਹੋ ਕੇ ਰਹਾਂਗਾ। 4ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ। 5ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ। ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈਅ ਮੰਨ ਕੇ ਮੁੜਨਗੇ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।