ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਯਿਰਮਿਯਾਹ 45

ਇਹ ਅਧਿਆਇ ਇਸ ਦਾ ਹਿੱਸਾ ਹੈ: De val van Jeruzalem

1ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੋਲਿਆ, ਤਦ ਉਸ ਨੇ ਇਹਨਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਲਿਖਿਆ ਕਿ 2ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਤੇਰੇ ਵਿਖੇ, ਹੇ ਬਾਰੂਕ, ਐਉਂ ਆਖਦਾ ਹੈ, 3ਤੂੰ ਆਖਿਆ ਕਿ ਹਾਏ ਮੇਰੇ ਉੱਤੇ! ਕਿਉਂ ਜੋ ਯਹੋਵਾਹ ਨੇ ਮੇਰੇ ਦੁੱਖ ਨਾਲ ਝੋਰਾ ਵਧਾ ਦਿੱਤਾ ਹੈ! ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਮੈਨੂੰ ਅਰਾਮ ਨਹੀਂ ਲੱਭਾ 4ਤੂੰ ਉਹ ਨੂੰ ਐਉਂ ਆਖੇਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਜੋ ਮੈਂ ਬਣਾਇਆ ਹੈ ਮੈਂ ਉਹ ਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਇਹ ਸਾਰੇ ਦੇਸ ਨੂੰ 5ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹਾਂ। ਪਰ ਤੇਰੀ ਜਾਨ ਨੂੰ ਸਾਰਿਆਂ ਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।