ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਯਿਰਮਿਯਾਹ 47

ਇਹ ਅਧਿਆਇ ਇਸ ਦਾ ਹਿੱਸਾ ਹੈ: Uitspraken over de volken

1ਯਹੋਵਾਹ ਦਾ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਕੋਲ ਫ਼ਲਿਸਤੀਆਂ ਦੇ ਬਾਰੇ ਆਇਆ, ਇਸ ਤੋਂ ਪਹਿਲਾਂ ਕਿ ਫ਼ਿਰਊਨ ਨੇ ਅੱਜ਼ਾਹ ਨੂੰ ਮਾਰ ਦਿੱਤਾ, 2ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖੋ, ਉੱਤਰ ਵਿੱਚੋਂ ਪਾਣੀ ਚੜ੍ਹੇ ਆਉਂਦੇ ਹਨ, ਉਹ ਇੱਕ ਰੇੜ੍ਹਨ ਵਾਲਾ ਨਾਲਾ ਹੋਵੇਗਾ, ਉਹ ਧਰਤੀ ਨੂੰ ਅਤੇ ਜੋ ਉਹ ਦੇ ਵਿੱਚ ਭਰਿਆ ਹੈ ਰੇੜ੍ਹ ਲੈਣਗੇ, ਸ਼ਹਿਰ ਨੂੰ ਅਤੇ ਉਸ ਦੇ ਵਾਸੀਆਂ ਨੂੰ, ਆਦਮੀ ਚਿੱਲਾਉਣਗੇ, ਧਰਤੀ ਦੇ ਸਾਰੇ ਵੱਸਣ ਵਾਲੇ ਰੋਣਗੇ। 3ਉਹ ਦੇ ਜੰਗੀ ਘੋੜਿਆਂ ਦੇ ਸੁੰਮਾਂ ਦੀ ਟਾਪ ਦੀ ਅਵਾਜ਼ ਨਾਲ, ਉਹ ਦੇ ਰੱਥਾਂ ਦੇ ਸ਼ੋਰ ਨਾਲ, ਉਹ ਦੇ ਪਹਿਆਂ ਦੇ ਖੜਾਕ ਨਾਲ, ਪਿਉ ਆਪਣੇ ਪੁੱਤਰਾਂ ਵੱਲ ਮੁੜ ਕੇ ਨਾ ਵੇਖਦੇ, ਉਹਨਾਂ ਦੇ ਹੱਥ ਇੰਨ੍ਹੇ ਨਿਰਬਲ ਹੋ ਗਏ, 4ਉਸ ਦਿਨ ਦੇ ਕਾਰਨ ਜਿਹੜਾ ਆਉਂਦਾ ਹੈ, ਭਈ ਸਾਰੇ ਫ਼ਲਿਸਤੀਆਂ ਦਾ ਨਾਸ ਕਰੇ, ਸੂਰ ਅਤੇ ਸੀਦੋਨ ਤੋਂ ਹਰੇਕ ਨੂੰ ਜੋ ਰਹਿੰਦਾ ਹੈ ਕੱਟ ਦੇਵੇ, ਕਿਉਂ ਜੋ ਯਹੋਵਾਹ ਫ਼ਲਿਸਤੀਆਂ ਦਾ ਨਾਸ ਕਰੇਗਾ, ਅਤੇ ਕਫ਼ਤੋਰ ਦੇ ਟਾਪੂ ਦੇ ਬਕੀਏ ਨੂੰ ਵੀ। 5ਅੱਜ਼ਾਹ ਉੱਤੇ ਗੰਜ ਆ ਗਿਆ ਹੈ, ਅਸ਼ਕਲੋਨ ਬਰਬਾਦ ਕੀਤਾ ਗਿਆ ਹੈ, ਆਪਣੀ ਵਾਦੀ ਦੇ ਬਕੀਏ ਸਣੇ ਤੂੰ ਕਦ ਤੱਕ ਆਪਣੇ ਆਪ ਨੂੰ ਘਾਇਲ ਕਰੇਂਗਾ? 6ਹੇ ਯਹੋਵਾਹ ਦੀ ਤਲਵਾਰ, ਤੂੰ ਕਦ ਤੱਕ ਨਾ ਖਲੋਵੇਂਗੀ? ਆਪਣੇ ਆਪ ਨੂੰ ਮਿਆਨ ਵਿੱਚ ਪਾ, ਆਰਾਮ ਕਰ ਅਤੇ ਥੰਮੀ ਰਹਿ। 7ਤੂੰ ਕਿਵੇਂ ਖਲੋ ਸਕਦੀ ਹੈਂ ਜਦ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ? ਅਸ਼ਕਲੋਨ ਅਤੇ ਸਮੁੰਦਰ ਦੇ ਕੰਢੇ ਦੇ ਵਿਰੁੱਧ, ਉੱਥੇ ਉਸ ਉਹ ਨੂੰ ਠਹਿਰਾਇਆ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।