ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਯਸਾਯਾਹ 35

ਇਹ ਅਧਿਆਇ ਇਸ ਦਾ ਹਿੱਸਾ ਹੈ: Wee en hoop

1ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗੂੰ ਖਿੜੇਗਾ। 2ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਤੇ ਜੈਕਾਰਿਆਂ ਨਾਲ ਬਾਗ-ਬਾਗ ਹੋਵੇਗਾ, ਲਬਾਨੋਨ ਦੀ ਸ਼ੋਭਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ ਉਹ ਨੂੰ ਦਿੱਤੀ ਜਾਵੇਗੀ, ਉਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ। 3ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ! 4ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ। 5ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ। 6ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ। 7ਤੱਪਦੀ ਰੇਤ ਤਲਾਬ ਬਣ ਜਾਵੇਗੀ, ਅਤੇ ਤਿਹਾਈ ਜ਼ਮੀਨ ਪਾਣੀ ਦੇ ਸੁੰਬ। ਜਿਹੜੇ ਟਿਕਾਣਿਆਂ ਵਿੱਚ ਗਿੱਦੜ ਬੈਠਦੇ ਸਨ, ਉੱਥੇ ਘਾਹ, ਕਾਨੇ ਅਤੇ ਦਬ ਹੋਣਗੇ। 8ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ। ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ। 9ਉੱਥੇ ਕੋਈ ਬੱਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਜਾਨਵਰ ਉਸ ਉੱਤੇ ਨਾ ਚੜ੍ਹੇਗਾ, ਉਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਹਮੇਸ਼ਾ ਚੱਲਣਗੇ। 10ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ। ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਉੱਥੋਂ ਨੱਠ ਜਾਣਗੇ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

Statenvertaling (1637) · World English Bible (2000) · ਇੰਡਿਅਨ ਰਿਵਾਇਜ਼ਡ ਵਰਜ਼ਨ (2019): © 2017, 2019 Bridge Connectivity Solutions, bridgeconn.com, via eBible.org. CC BY-SA 4.0; notes and headings omitted. · ਸਰੋਤ ਅਤੇ ਲਾਇਸੈਂਸ

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।