ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਅੱਯੂਬ 10

ਇਹ ਅਧਿਆਇ ਇਸ ਦਾ ਹਿੱਸਾ ਹੈ: Gesprekken met de vrienden

1“ਮੈਂ ਜੀਵਨ ਤੋਂ ਅੱਕ ਚੁੱਕਿਆ ਹਾਂ, ਮੈਂ ਆਪਣੀ ਸ਼ਿਕਾਇਤ ਨੂੰ ਖੋਲ੍ਹ ਕੇ ਦੱਸਾਂਗਾ, ਮੈਂ ਆਪਣੀ ਕੁੜੱਤਣ ਦੇ ਕਾਰਨ ਬੋਲਾਂਗਾ! 2ਮੈਂ ਪਰਮੇਸ਼ੁਰ ਨੂੰ ਆਖਾਂਗਾ, ਮੈਨੂੰ ਦੋਸ਼ੀ ਨਾ ਠਹਿਰਾ! ਤੂੰ ਮੈਨੂੰ ਦਸ ਕਿ ਤੂੰ ਕਿਉਂ ਮੇਰੇ ਨਾਲ ਮੁਕੱਦਮਾ ਲੜਦਾ ਹੈਂ? 3ਕੀ ਤੈਨੂੰ ਇਹ ਚੰਗਾ ਲੱਗਦਾ ਹੈ ਕਿ ਤੂੰ ਧੱਕੇਸ਼ਾਹੀ ਕਰੇਂ ਅਤੇ ਆਪਣੇ ਹੱਥਾਂ ਦੇ ਕੰਮ ਨੂੰ ਤੁੱਛ ਜਾਣੇ, ਜਦ ਕਿ ਤੂੰ ਦੁਸ਼ਟਾਂ ਦੀ ਸਲਾਹ ਉੱਤੇ ਹੱਸਦਾ ਹੈਂ? 4ਭਲਾ, ਤੇਰੀਆਂ ਅੱਖਾਂ ਦੇਹ ਧਾਰੀਆਂ ਵਰਗੀਆਂ ਹਨ, ਕੀ ਤੂੰ ਉਸ ਤਰ੍ਹਾਂ ਵੇਖਦਾ ਹੈ ਜਿਵੇਂ ਮਨੁੱਖ ਵੇਖਦਾ ਹੈ? 5ਕੀ ਤੇਰੇ ਦਿਨ ਮਨੁੱਖਾਂ ਦੇ ਦਿਨਾਂ ਵਰਗੇ ਜਾਂ ਤੇਰੇ ਸਾਲ ਬਲਵੰਤ ਪੁਰਖ ਦੇ ਸਮੇਂ ਵਰਗੇ ਹਨ, 6ਕਿ ਤੂੰ ਮੇਰੀ ਬਦੀ ਨੂੰ ਭਾਲਦਾ ਹੈਂ ਅਤੇ ਮੇਰੇ ਪਾਪ ਦੀ ਪੜਤਾਲ ਕਰਦਾ ਹੈਂ? 7ਭਾਵੇਂ ਤੂੰ ਜਾਣਦਾ ਹੈ ਕਿ ਮੈਂ ਦੋਸ਼ੀ ਨਹੀਂ, ਅਤੇ ਤੇਰੇ ਹੱਥਾਂ ਤੋਂ ਮੈਨੂੰ ਕੋਈ ਛੁਡਾਉਣ ਵਾਲਾ ਨਹੀਂ। 8“ਤੇਰੇ ਹੱਥਾਂ ਨੇ ਮੈਨੂੰ ਸਿਰਜਿਆ ਅਤੇ ਬਣਾਇਆ ਹੈ, ਕੀ ਹੁਣ ਤੂੰ ਹੀ ਚਾਰੇ ਪਾਸਿਆਂ ਤੋਂ ਮੈਨੂੰ ਨਾਸ ਕਰੇਂਗਾ! 9ਯਾਦ ਕਰ ਕਿ ਤੂੰ ਮੈਨੂੰ ਗੁੰਨ੍ਹੀ ਹੋਈ ਮਿੱਟੀ ਵਾਂਗੂੰ ਬਣਾਇਆ, ਕੀ ਹੁਣ ਤੂੰ ਮੈਨੂੰ ਫੇਰ ਮਿੱਟੀ ਵਿੱਚ ਮੋੜ ਦੇਵੇਂਗਾ? 10ਕੀ ਤੂੰ ਮੈਨੂੰ ਦੁੱਧ ਵਾਂਗੂੰ ਨਹੀਂ ਡੋਲ੍ਹਿਆ ਅਤੇ ਦਹੀਂ ਵਾਂਗੂੰ ਨਹੀਂ ਜਮਾਇਆ? 11ਤੂੰ ਖਲ ਅਤੇ ਮਾਸ ਮੇਰੇ ਉੱਤੇ ਚੜ੍ਹਾਇਆ ਅਤੇ ਹੱਡੀਆਂ ਤੇ ਨਸਾਂ ਨਾਲ ਮੈਨੂੰ ਜੋੜਿਆ। 12ਤੂੰ ਮੈਨੂੰ ਜੀਵਨ ਬਖ਼ਸ਼ਿਆ ਅਤੇ ਮੇਰੇ ਉੱਤੇ ਦਯਾ ਕੀਤੀ, ਅਤੇ ਤੇਰੀ ਨਿਗਾਹਬਾਨੀ ਵਿੱਚ ਮੇਰੇ ਆਤਮਾ ਦੀ ਪਾਲਣਾ ਹੋਈ। 13“ਤੂੰ ਇਸ ਨੂੰ ਆਪਣੇ ਦਿਲ ਵਿੱਚ ਲੁਕਾ ਕੇ ਰੱਖਿਆ, ਪਰ ਮੈਂ ਜਾਣ ਗਿਆ ਕਿ ਤੂੰ ਅਜਿਹਾ ਹੀ ਕਰਨਾ ਠਾਣਿਆ ਸੀ। 14ਜੇ ਮੈਂ ਪਾਪ ਕਰਾਂ ਤਾਂ ਤੂੰ ਮੇਰਾ ਲੇਖਾ ਲਵੇਂਗਾ, ਅਤੇ ਤੂੰ ਮੇਰੀ ਬਦੀ ਤੋਂ ਮੈਨੂੰ ਬਰੀ ਨਾ ਕਰੇਂਗਾ। 15ਜੇ ਮੈਂ ਦੋਸ਼ੀ ਹੋਵਾਂ, ਤਾਂ ਮੇਰੇ ਉੱਤੇ ਹਾਏ! ਅਤੇ ਜੇਕਰ ਮੈਂ ਧਰਮੀ ਹੋਵਾਂ ਤਾਂ ਵੀ ਆਪਣਾ ਸਿਰ ਨਾ ਚੁੱਕ ਸਕਾਂਗਾ, ਕਿਉਂ ਜੋ ਮੈਂ ਅਪਮਾਨ ਤੋਂ ਭਰਿਆ ਹੋਇਆ ਹਾਂ ਅਤੇ ਆਪਣੇ ਦੁੱਖ ਵਿੱਚ ਡੁੱਬਿਆ ਹੋਇਆ ਹਾਂ। 16ਜੇਕਰ ਮੈਂ ਆਪਣਾ ਸਿਰ ਚੁੱਕਾਂ ਵੀ, ਤਾਂ ਤੂੰ ਸ਼ੇਰ ਵਾਂਗੂੰ ਮੇਰਾ ਸ਼ਿਕਾਰ ਕਰਦਾ ਹੈਂ ਅਤੇ ਮੇਰੇ ਵਿਰੁੱਧ ਆਪਣੀ ਅਦਭੁੱਤ ਸਮਰੱਥਾ ਪਰਗਟ ਕਰਦਾ ਹੈਂ! 17ਤੂੰ ਆਪਣੇ ਨਵੇਂ-ਨਵੇਂ ਗਵਾਹ ਮੇਰੇ ਵਿਰੁੱਧ ਲਿਆਉਂਦਾ ਹੈਂ, ਅਤੇ ਆਪਣਾ ਕਹਿਰ ਮੇਰੇ ਉੱਤੇ ਵਧਾਉਂਦਾ ਹੈਂ, ਅਤੇ ਸੈਨਾਂ ਦੇ ਉੱਤੇ ਸੈਨਾਂ ਮੇਰੇ ਵਿਰੁੱਧ ਚੜ੍ਹਾਈ ਕਰਦੀਆਂ ਹਨ! 18“ਤੂੰ ਮੈਨੂੰ ਕੁੱਖ ਤੋਂ ਬਾਹਰ ਕਿਉਂ ਲਿਆਂਦਾ? ਮੈਂ ਉੱਥੇ ਹੀ ਪ੍ਰਾਣ ਛੱਡ ਦਿੰਦਾ ਅਤੇ ਕੋਈ ਅੱਖ ਮੈਨੂੰ ਨਾ ਵੇਖਦੀ। 19ਮੈਂ ਅਜਿਹਾ ਹੁੰਦਾ ਜਿਵੇਂ ਮੈਂ ਹੋਇਆ ਹੀ ਨਹੀਂ, ਮੈਂ ਪੇਟ ਤੋਂ ਹੀ ਕਬਰ ਨੂੰ ਲੈ ਜਾਇਆ ਜਾਂਦਾ! 20ਕੀ ਮੇਰੇ ਦਿਨ ਥੋੜ੍ਹੇ ਬਾਕੀ ਨਹੀਂ? ਹੁਣ ਤਾਂ ਮੇਰੇ ਕੋਲੋਂ ਮੁੜ ਜਾ ਅਤੇ ਮੈਨੂੰ ਛੱਡ ਦੇ ਤਾਂ ਜੋ ਮੈਂ ਥੋੜ੍ਹੀ ਜਿਹੀ ਸ਼ਾਂਤੀ ਪਾਵਾਂ, 21ਇਸ ਤੋਂ ਪਹਿਲਾਂ ਕਿ ਮੈਂ ਉੱਥੇ ਜਾਂਵਾਂ ਜਿੱਥੋਂ ਫੇਰ ਨਾ ਮੁੜਾਂਗਾ, ਅਰਥਾਤ ਹਨੇਰੇ ਅਤੇ ਮੌਤ ਦੇ ਸਾਯੇ ਦੇ ਦੇਸ ਨੂੰ, 22ਉਸ ਦੇਸ ਨੂੰ ਜਿੱਥੇ ਅੱਧੀ ਰਾਤ ਜਿਹਾ ਹਨ੍ਹੇਰਾ ਹੈ, ਜਿੱਥੇ ਮੌਤ ਦਾ ਸਾਯਾ ਹੈ ਅਤੇ ਕੋਈ ਤਰਤੀਬ ਨਹੀਂ, ਅਤੇ ਜਿੱਥੇ ਰੋਸ਼ਨੀ ਵੀ ਅੱਧੀ ਰਾਤ ਦੇ ਹਨੇਰੇ ਵਾਂਗੂੰ ਹੈ!”

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।