ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਅੱਯੂਬ 13

ਇਹ ਅਧਿਆਇ ਇਸ ਦਾ ਹਿੱਸਾ ਹੈ: Gesprekken met de vrienden

1ਵੇਖੋ, ਮੇਰੀ ਅੱਖ ਨੇ ਇਹ ਸਭ ਕੁਝ ਵੇਖਿਆ ਹੈ, ਮੇਰੇ ਕੰਨਾਂ ਨੇ ਇਹ ਸੁਣਿਆ ਅਤੇ ਸਮਝਿਆ ਹੈ। 2ਜਿਵੇਂ ਤੁਸੀਂ ਜਾਣਦੇ ਹੋ ਮੈਂ ਵੀ ਜਾਣਦਾ ਹਾਂ, ਮੈਂ ਤੁਹਾਡੇ ਨਾਲੋਂ ਕੁਝ ਘੱਟ ਨਹੀਂ ਹਾਂ। 3ਪਰ ਮੈਂ ਸਰਬ ਸ਼ਕਤੀਮਾਨ ਨਾਲ ਬੋਲਣਾ, ਅਤੇ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰਨਾ ਚਾਹੁੰਦਾ ਹਾਂ, 4ਪਰ ਤੁਸੀਂ ਝੂਠੀਆਂ ਗੱਲਾਂ ਦੇ ਘੜਣ ਵਾਲੇ ਹੋ, ਤੁਸੀਂ ਸਾਰੇ ਦੇ ਸਾਰੇ ਨਿਕੰਮੇ ਵੈਦ ਹੋ! 5ਕਾਸ਼ ਕਿ ਤੁਸੀਂ ਬਿਲਕੁਲ ਚੁੱਪ ਰਹਿੰਦੇ, ਤਾਂ ਇਸ ਨਾਲ ਤੁਸੀਂ ਬੁੱਧਵਾਨ ਠਹਿਰਦੇ! 6ਤੁਸੀਂ ਹੁਣ ਮੇਰੀ ਦਲੀਲ ਸੁਣੋ, ਅਤੇ ਮੇਰੀ ਬੇਨਤੀ ਉੱਤੇ ਕੰਨ ਲਾਓ। 7ਕੀ ਤੁਸੀਂ ਪਰਮੇਸ਼ੁਰ ਦੇ ਲਈ ਕੁਧਰਮ ਦੀਆਂ ਗੱਲਾਂ ਕਰੋਗੇ, ਅਤੇ ਉਹ ਦੇ ਲਈ ਛਲ ਦੀਆਂ ਗੱਲਾਂ ਬੋਲੋਗੇ? 8ਕੀ ਤੁਸੀਂ ਉਹ ਦਾ ਪੱਖਪਾਤ ਕਰੋਗੇ, ਜਾਂ ਪਰਮੇਸ਼ੁਰ ਲਈ ਮੁਕੱਦਮਾ ਲੜੋਗੇ? 9ਭਲਾ ਇਹ ਚੰਗਾ ਹੋਵੇਗਾ ਕਿ ਉਹ ਤੁਹਾਨੂੰ ਜਾਂਚੇ, ਜਾਂ ਤੁਸੀਂ ਉਹ ਨੂੰ ਧੋਖਾ ਦਿਓਗੇ ਜਿਵੇਂ ਆਦਮੀ ਨੂੰ ਧੋਖਾ ਦਿੰਦੇ ਹੋ? 10ਜੇ ਤੁਸੀਂ ਲੁੱਕ ਕੇ ਪੱਖਪਾਤ ਕਰੋਗੇ, ਤਾਂ ਉਹ ਤੁਹਾਨੂੰ ਸਖ਼ਤੀ ਨਾਲ ਝਿੜਕੇਗਾ। 11ਭਲਾ, ਉਹ ਦੀ ਮਹਾਨਤਾ ਤੁਹਾਨੂੰ ਨਹੀਂ ਡਰਾਉਂਦੀ ਅਤੇ ਉਹ ਦਾ ਭੈਅ ਤੁਹਾਡੇ ਉੱਤੇ ਨਹੀਂ ਪੈਂਦਾ? 12ਤੁਹਾਡੇ ਮਸਲੇ ਖ਼ਾਕ ਦੀਆਂ ਕਹਾਉਤਾਂ ਹਨ, ਤੁਹਾਡੇ ਗੜ੍ਹ ਮਿੱਟੀ ਦੇ ਗੜ੍ਹ ਹਨ! 13ਮੇਰੇ ਅੱਗੇ ਚੁੱਪ ਰਹੋ ਤਾਂ ਜੋ ਮੈਂ ਗੱਲ ਕਰਾਂ, ਫੇਰ ਜੋ ਹੋਵੇ ਸੋ ਹੋਵੇ! 14ਮੈਂ ਕਿਉਂ ਆਪਣਾ ਮਾਸ ਆਪਣੇ ਦੰਦਾਂ ਨਾਲ ਚੱਬਾਂ, ਅਤੇ ਆਪਣੀ ਜਾਨ ਤਲੀ ਉੱਤੇ ਰੱਖਾਂ? 15ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਕੋਈ ਆਸ ਨਹੀਂ, ਤਾਂ ਵੀ ਮੈਂ ਆਪਣੇ ਚਾਲ-ਚਲਣ ਲਈ ਉਹ ਦੇ ਨਾਲ ਵਾਦ-ਵਿਵਾਦ ਕਰਾਂਗਾ। 16ਇਹ ਵੀ ਮੇਰੀ ਮੁਕਤੀ ਦਾ ਕਾਰਨ ਹੋਵੇਗਾ ਕਿ ਕੋਈ ਕੁਧਰਮੀ ਉਹ ਦੇ ਹਜ਼ੂਰ ਜਾ ਨਹੀਂ ਸਕਦਾ। 17ਧਿਆਨ ਲਗਾ ਕੇ ਮੇਰੇ ਬਚਨਾਂ ਨੂੰ ਸੁਣੋ, ਅਤੇ ਮੇਰੀ ਬੇਨਤੀ ਤੁਹਾਡੇ ਕੰਨਾਂ ਵਿੱਚ ਪਵੇ। 18ਹੁਣ ਵੇਖੋ, ਮੈਂ ਆਪਣੇ ਮੁਕੱਦਮੇ ਦੀ ਤਿਆਰੀ ਪੂਰੀ ਕਰ ਲਈ ਹੈ, ਮੈਂ ਜਾਣਦਾ ਹਾਂ ਕਿ ਮੈਂ ਨਿਰਦੋਸ਼ ਠਹਿਰਾਂਗਾ। 19ਕੌਣ ਮੇਰੇ ਨਾਲ ਬਹਿਸ ਕਰੇਗਾ? ਜੇਕਰ ਕੋਈ ਅਜਿਹਾ ਹੋਵੇ ਤਾਂ ਮੈਂ ਚੁੱਪ ਰਹਾਂਗਾ ਅਤੇ ਪ੍ਰਾਣ ਤਿਆਗ ਦਿਆਂਗਾ। 20ਦੋ ਹੀ ਕੰਮ ਮੇਰੇ ਨਾਲ ਨਾ ਕਰ, ਤਦ ਮੈਂ ਤੇਰੇ ਹਜ਼ੂਰੋਂ ਨਾ ਲੁਕਾਂਗਾ। 21ਤੂੰ ਆਪਣਾ ਹੱਥ ਮੇਰੇ ਉੱਤੋਂ ਦੂਰ ਕਰ ਲੈ, ਅਤੇ ਤੇਰਾ ਭੈਅ ਮੈਨੂੰ ਨਾ ਡਰਾਵੇ। 22ਤਦ ਮੈਨੂੰ ਬੁਲਾਈਂ ਅਤੇ ਮੈਂ ਉੱਤਰ ਦਿਆਂਗਾ, ਜਾਂ ਮੈਂ ਬੋਲਾਂਗਾ ਅਤੇ ਤੂੰ ਜਵਾਬ ਦੇ! 23ਮੇਰੀਆਂ ਬੁਰਾਈਆਂ ਅਤੇ ਪਾਪ ਕਿੰਨੇ ਹਨ? ਮੇਰਾ ਅਪਰਾਧ ਅਤੇ ਪਾਪ ਮੈਨੂੰ ਦੱਸ! 24ਤੂੰ ਆਪਣਾ ਮੂੰਹ ਕਿਉਂ ਲੁਕਾਉਂਦਾ ਹੈਂ, ਅਤੇ ਮੈਨੂੰ ਆਪਣਾ ਵੈਰੀ ਗਿਣਦਾ ਹੈਂ? 25ਕੀ ਤੂੰ ਉੱਡਦੇ ਪੱਤੇ ਨੂੰ ਡਰਾਵੇਂਗਾ? ਕੀ ਤੂੰ ਸੁੱਕੇ ਘਾਹ ਦਾ ਪਿੱਛਾ ਕਰੇਂਗਾ? 26ਕਿਉਂ ਜੋ ਤੂੰ ਮੇਰੇ ਵਿਰੁੱਧ ਕੌੜੀਆਂ ਗੱਲਾਂ ਲਿਖਦਾ ਹੈਂ, ਅਤੇ ਮੇਰੀ ਜੁਆਨੀ ਦੀਆਂ ਬਦੀਆਂ ਮੇਰੇ ਪੱਲੇ ਪਾਉਂਦਾ ਹੈਂ। 27ਤੂੰ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕਦਾ ਹੈਂ, ਅਤੇ ਮੇਰੇ ਸਾਰੇ ਰਾਹਾਂ ਦੀ ਨਿਗਾਹਬਾਨੀ ਕਰਦਾ ਹੈਂ, ਅਤੇ ਮੇਰੇ ਪੈਰਾਂ ਨੂੰ ਕੀਲ ਦਿੰਦਾ ਹੈਂ! 28ਮੈਂ ਤਾਂ ਸੜੀ ਹੋਈ ਚੀਜ਼ ਵਰਗਾ ਹਾਂ ਜੋ ਹੰਢਾਈ ਹੋਈ ਹੈ, ਜਾਂ ਉਸ ਕੱਪੜੇ ਵਰਗਾ ਜਿਸ ਨੂੰ ਕੀੜੇ ਨੇ ਖਾ ਲਿਆ ਹੋਵੇ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।