ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਅੱਯੂਬ 25

ਇਹ ਅਧਿਆਇ ਇਸ ਦਾ ਹਿੱਸਾ ਹੈ: Gesprekken met de vrienden

1ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ, 2“ਰਾਜ ਅਤੇ ਭੈਅ ਉਸ ਦੇ ਅੰਗ-ਸੰਗ ਹਨ, ਉਹ ਆਪਣੇ ਉੱਚਿਆਂ ਸਥਾਨਾਂ ਵਿੱਚ ਸੁੱਖ-ਸਾਂਦ ਕਾਇਮ ਕਰਦਾ ਹੈ। 3ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ ਅਤੇ ਕੌਣ ਹੈ ਜਿਸ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ? 4ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ? 5ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ, ਅਤੇ ਤਾਰੇ ਵੀ ਨਿਰਮਲ ਨਹੀਂ ਠਹਿਰਦੇ। 6ਫੇਰ ਮਨੁੱਖ ਕੀ ਹੈ, ਜਿਹੜਾ ਕੀੜਾ ਹੀ ਹੈ, ਆਦਮੀ ਦਾ ਪੁੱਤਰ, ਜਿਹੜਾ ਕਿਰਮ ਹੀ ਹੈ?”

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।