ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਅੱਯੂਬ 4

ਇਹ ਅਧਿਆਇ ਇਸ ਦਾ ਹਿੱਸਾ ਹੈ: Gesprekken met de vrienden

1ਤਦ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ, 2“ਜੇ ਕੋਈ ਤੇਰੇ ਨਾਲ ਗੱਲ ਕਰਨ ਦੀ ਦਲੇਰੀ ਕਰੇ, ਤਾਂ ਕੀ ਤੂੰ ਬੁਰਾ ਮੰਨੇਗਾ? ਪਰ ਬੋਲਣ ਤੋਂ ਕੌਣ ਆਪਣੇ ਆਪ ਨੂੰ ਰੋਕ ਸਕਦਾ ਹੈ? 3ਵੇਖ, ਤੂੰ ਬਹੁਤਿਆਂ ਨੂੰ ਸਿਖਾਇਆ, ਅਤੇ ਢਿੱਲੇ ਹੱਥਾਂ ਨੂੰ ਤੂੰ ਤਕੜਾ ਕੀਤਾ। 4ਤੇਰੀਆਂ ਗੱਲਾਂ ਨੇ ਡਗਮਗਾਉਂਦੇ ਨੂੰ ਥੰਮਿਆ, ਅਤੇ ਤੂੰ ਕੰਬਦੇ ਗੋਡਿਆਂ ਨੂੰ ਮਜ਼ਬੂਤ ਕੀਤਾ, 5ਪਰ ਹੁਣ ਬਿਪਤਾ ਤੇਰੇ ਉੱਤੇ ਆ ਪਈ ਅਤੇ ਤੂੰ ਨਿਰਾਸ਼ ਹੋ ਗਿਆ ਹੈਂ, ਉਹ ਨੇ ਤੈਨੂੰ ਛੂਹਿਆ ਅਤੇ ਤੂੰ ਘਬਰਾ ਉੱਠਿਆ। 6ਭਲਾ, ਪਰਮੇਸ਼ੁਰ ਦਾ ਡਰ ਤੇਰਾ ਆਸਰਾ ਨਹੀਂ ਹੈ? ਅਤੇ ਤੇਰੇ ਰਾਹਾਂ ਦੀ ਖਰਿਆਈ ਤੇਰੀ ਆਸ ਨਹੀਂ? 7“ਇਸ ਉੱਤੇ ਵਿਚਾਰ ਕਰ, ਕੀ ਕੋਈ ਨਿਰਦੋਸ਼ ਕਦੇ ਨਾਸ ਹੋਇਆ ਹੈ, ਜਾਂ ਨੇਕ ਜਨ ਕਦੇ ਮਿਟਾਏ ਗਏ? 8ਮੇਰੇ ਵੇਖਣ ਵਿੱਚ ਤਾਂ ਜੋ ਪਾਪ ਅਤੇ ਦੁੱਖ ਦਾ ਬੀਜ ਬੀਜਦੇ ਹਨ, ਉਹੋ ਉਸ ਨੂੰ ਵੱਢਦੇ ਹਨ। 9ਪਰਮੇਸ਼ੁਰ ਦੇ ਸਾਹ ਨਾਲ ਉਹ ਨਾਸ ਹੋ ਜਾਂਦੇ, ਅਤੇ ਉਹ ਦੇ ਕ੍ਰੋਧ ਦੇ ਬੁੱਲੇ ਨਾਲ ਉਹ ਮੁੱਕ ਜਾਂਦੇ ਹਨ। 10ਬੱਬਰ ਸ਼ੇਰ ਦਾ ਗੱਜਣਾ ਅਤੇ ਘਾਤਕ ਸ਼ੇਰ ਦਾ ਦਹਾੜਨਾ ਬੰਦ ਹੋ ਜਾਂਦਾ ਹੈ, ਅਤੇ ਜੁਆਨ ਸ਼ੇਰਾਂ ਦੇ ਦੰਦ ਭੰਨੇ ਜਾਂਦੇ ਹਨ। 11ਬੁੱਢਾ ਸ਼ੇਰ ਸ਼ਿਕਾਰ ਦੀ ਥੁੜ ਕਾਰਨ ਨਾਸ ਹੋ ਜਾਂਦਾ ਹੈ, ਅਤੇ ਸ਼ੇਰਨੀ ਦੇ ਬੱਚੇ ਖਿੰਡ-ਪੁੰਡ ਜਾਂਦੇ ਹਨ। 12“ਇੱਕ ਗੱਲ ਚੋਰੀ-ਛੁੱਪੇ ਮੇਰੇ ਕੋਲ ਪਹੁੰਚਾਈ ਗਈ, ਅਤੇ ਉਹ ਦੀ ਭਣਕ ਮੇਰੇ ਕੰਨਾਂ ਵਿੱਚ ਆਈ, 13ਰਾਤ ਦੇ ਸੁਫਨਿਆਂ ਦੀਆਂ ਚਿੰਤਾਵਾਂ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਪੈਂਦੀ ਹੈ, 14ਡਰ ਅਤੇ ਕਾਂਬਾ ਮੇਰੇ ਉੱਤੇ ਆ ਪਏ, ਜਿਨ੍ਹਾਂ ਨੇ ਮੇਰੀਆਂ ਸਾਰੀਆਂ ਹੱਡੀਆਂ ਨੂੰ ਹਿਲਾ ਦਿੱਤਾ! 15ਇੱਕ ਰੂਹ ਮੇਰੇ ਮੂੰਹ ਅੱਗੋਂ ਦੀ ਲੰਘੀ, ਮੇਰੇ ਸਰੀਰ ਦੀ ਲੂਈਂ ਖੜ੍ਹੀ ਹੋ ਗਈ! 16ਉਹ ਖੜ੍ਹੀ ਹੋ ਗਈ ਪਰ ਮੈਂ ਉਹ ਦੀ ਸ਼ਕਲ ਪਛਾਣ ਨਾ ਸਕਿਆ, ਕੋਈ ਰੂਪ ਮੇਰੀਆਂ ਅੱਖਾਂ ਦੇ ਅੱਗੇ ਸੀ, ਪਹਿਲਾਂ ਖ਼ਾਮੋਸ਼ੀ ਰਹੀ, ਫੇਰ ਮੈਂ ਇੱਕ ਅਵਾਜ਼ ਸੁਣੀ। 17ਕੀ ਨਾਸਵਾਨ ਮਨੁੱਖ ਪਰਮੇਸ਼ੁਰ ਨਾਲੋਂ ਜ਼ਿਆਦਾ ਧਰਮੀ ਹੈ, ਜਾਂ ਕੀ ਇੱਕ ਮਨੁੱਖ ਆਪਣੇ ਸਿਰਜਣਹਾਰ ਨਾਲੋਂ ਜ਼ਿਆਦਾ ਪਵਿੱਤਰ ਹੈ? 18ਵੇਖ, ਉਹ ਆਪਣੇ ਸੇਵਕਾਂ ਉੱਤੇ ਭਰੋਸਾ ਨਹੀਂ ਰੱਖਦਾ ਅਤੇ ਆਪਣੇ ਦੂਤਾਂ ਨੂੰ ਦੋਸ਼ੀ ਠਹਿਰਾਉਂਦਾ ਹੈ, 19ਤਾਂ ਫਿਰ ਉਹ ਕੀ ਹਨ ਜਿਹੜੇ ਕੱਚੇ ਘਰਾਂ ਵਿੱਚ ਵੱਸਦੇ ਹਨ, ਜਿਨ੍ਹਾਂ ਦੀਆਂ ਨੀਂਹਾਂ ਮਿੱਟੀ ਵਿੱਚ ਹਨ, ਜਿਹੜੇ ਪਤੰਗੇ ਦੀ ਤਰ੍ਹਾਂ ਪੀਹੇ ਜਾਂਦੇ ਹਨ। 20ਸਵੇਰ ਤੋਂ ਸ਼ਾਮ ਤੱਕ ਉਹ ਟੁੱਕੜੇ-ਟੁੱਕੜੇ ਹੋ ਜਾਂਦੇ ਹਨ, ਕੋਈ ਉਨ੍ਹਾਂ ਦਾ ਵਿਚਾਰ ਵੀ ਨਹੀਂ ਕਰਦਾ ਅਤੇ ਉਹ ਸਦਾ ਲਈ ਨਾਸ ਹੋ ਜਾਂਦੇ ਹਨ। 21ਕੀ ਉਨ੍ਹਾਂ ਦੇ ਤੰਬੂ ਦਾ ਕਿੱਲਾ ਉਨ੍ਹਾਂ ਦੇ ਵਿੱਚ ਪੁੱਟਿਆ ਨਹੀਂ ਜਾਂਦਾ? ਉਹ ਬੁੱਧ ਤੋਂ ਬਿਨ੍ਹਾਂ ਹੀ ਮਰ ਜਾਂਦੇ ਹਨ।”

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।