ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਯੂਨਾਹ 2

ਇਹ ਅਧਿਆਇ ਇਸ ਦਾ ਹਿੱਸਾ ਹੈ: In de vis

1ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚੋਂ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਸ ਤਰ੍ਹਾਂ ਪ੍ਰਾਰਥਨਾ ਕੀਤੀ, - 2“ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੂੰ ਮੇਰੀ ਅਵਾਜ਼ ਸੁਣੀ।” 3“ਤੂੰ ਮੈਨੂੰ ਡੂੰਘਿਆਈ ਵਿੱਚ, ਸਮੁੰਦਰ ਦੀ ਤਹਿ ਵਿੱਚ ਸੁੱਟ ਦਿੱਤਾ, ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ, ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗਾਂ ਮੇਰੇ ਉੱਤੋਂ ਲੰਘ ਗਈਆਂ।” 4ਤਦ ਮੈਂ ਕਿਹਾ, “ਮੈਂ ਤੇਰੀਆਂ ਅੱਖਾਂ ਤੋਂ ਦੂਰ ਸੁੱਟਿਆ ਗਿਆ ਹਾਂ, ਤਾਂ ਵੀ ਮੈਂ ਫੇਰ ਤੇਰੇ ਪਵਿੱਤਰ ਭਵਨ ਵੱਲ ਤੱਕਾਂਗਾ। 5“ਪਾਣੀਆਂ ਨੇ ਮੈਨੂੰ ਜਾਨ ਤੱਕ ਘੁੱਟ ਲਿਆ, ਡੁੰਘਿਆਈ ਨੇ ਚੁਫ਼ੇਰਿਓਂ ਮੈਨੂੰ ਘੇਰ ਲਿਆ, ਸਾਗਰੀ ਜਾਲ ਮੇਰੇ ਸਿਰ ਉੱਤੇ ਲਪੇਟਿਆ ਗਿਆ! 6“ਮੈਂ ਪਹਾੜਾਂ ਦੇ ਮੁੱਢਾਂ ਤੱਕ ਡੁੱਬ ਗਿਆ, ਧਰਤੀ ਦੀਆਂ ਪਰਤਾਂ ਨੇ ਸਦਾ ਦੇ ਲਈ ਮੈਨੂੰ ਢੱਕ ਲਿਆ, ਪਰ ਹੇ ਯਹੋਵਾਹ! ਮੇਰੇ ਪਰਮੇਸ਼ੁਰ ਤੂੰ ਮੇਰੀ ਜਾਨ ਨੂੰ ਟੋਭੇ ਵਿੱਚੋਂ ਉੱਪਰ ਲਿਆਇਆ। 7“ਜਿਸ ਵੇਲੇ ਮੇਰਾ ਮਨ ਮੇਰੇ ਵਿੱਚ ਡੁੱਬ ਗਿਆ, ਤਦ ਮੈਂ ਯਹੋਵਾਹ ਨੂੰ ਯਾਦ ਕੀਤਾ, ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੇ ਪਵਿੱਤਰ ਭਵਨ ਵਿੱਚ ਪਹੁੰਚ ਗਈ। 8“ਜਿਹੜੇ ਵਿਅਰਥ ਮੂਰਤੀਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ। 9“ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ, ਬਚਾਉ ਯਹੋਵਾਹ ਵੱਲੋਂ ਹੀ ਹੈ।” 10ਤਦ ਯਹੋਵਾਹ ਨੇ ਮੱਛੀ ਨੂੰ ਆਗਿਆ ਦਿੱਤੀ ਅਤੇ ਉਸ ਨੇ ਯੂਨਾਹ ਨੂੰ ਸਮੁੰਦਰ ਦੇ ਕੰਢੇ ਉੱਤੇ ਉਗਲ ਦਿੱਤਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।