ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਮਲਾਕੀ 4

ਇਹ ਅਧਿਆਇ ਇਸ ਦਾ ਹਿੱਸਾ ਹੈ: De bode en de dag

1ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ। ਸਾਰੇ ਆਕੜਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ। ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ। 2ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈਅ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ। 3ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਇਹ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ। 4ਤੁਸੀਂ ਮੇਰੇ ਦਾਸ ਮੂਸਾ ਦੀ ਬਿਵਸਥਾ ਨੂੰ ਚੇਤੇ ਰੱਖੋ ਅਤੇ ਉਨ੍ਹਾਂ ਬਿਧੀਆਂ ਅਤੇ ਨਿਆਂਵਾਂ ਨੂੰ ਜਿਨ੍ਹਾਂ ਦਾ ਮੈਂ ਸਾਰੇ ਇਸਰਾਏਲ ਲਈ ਹੋਰੇਬ ਵਿੱਚ ਹੁਕਮ ਦਿੱਤਾ। 5ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭਿਆਨਕ ਦਿਨ ਆਵੇ 6ਉਹ ਪਿਤਾਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪਿਤਾਵਾਂ ਵੱਲ ਮੋੜੇਗਾ ਅਤੇ ਅਜਿਹਾ ਨਾ ਹੋਵੇ ਕਿ ਮੈਂ ਆਵਾਂ ਅਤੇ ਧਰਤੀ ਦਾ ਸੱਤਿਆਨਾਸ ਕਰਾਂ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।