ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 101

ਇਹ ਅਧਿਆਇ ਇਸ ਦਾ ਹਿੱਸਾ ਹੈ: Boek IV

1ਮੈਂ ਤੇਰੀ ਦਯਾ ਅਤੇ ਨਿਆਂ ਵਿਖੇ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ। 2ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾ? ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ। 3ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ 4ਮਨ ਦਾ ਕੁੱਬਾਪੁਣਾ ਮੈਥੋਂ ਦੂਰ ਰਹੇਗਾ, ਮੈਂ ਬੁਰਿਆਈ ਨੂੰ ਨਾ ਜਾਣਾਂਗਾ। 5ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ। 6ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਕਿ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ। 7ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ, ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ। 8ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।