ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 108

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ! 2ਹੇ ਸਿਤਾਰ ਤੇ ਬਰਬਤ, ਜਾਗੋ, ਮੈਂ ਫਜ਼ਰ ਨੂੰ ਵੀ ਜਗਾ ਦਿਆਂਗਾ! 3ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਕੌਮਾਂ ਵਿੱਚ ਮੈਂ ਤੇਰੀ ਅਰਾਧਨਾ ਕਰਾਂਗਾ। 4ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ! 5ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!। 6ਤਾਂ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ। 7ਪਰਮੇਸ਼ੁਰ ਆਪਣੇ ਪਵਿੱਤਰ ਸਥਾਨ ਤੋਂ ਬੋਲਿਆ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ, ਮੈਂ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ। 8ਗਿਲਆਦ ਮੇਰਾ ਹੈ, ਮਨੱਸ਼ਹ ਵੀ, ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ, 9ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫ਼ਲਿਸਤ ਉੱਤੇ ਮੈਂ ਨਾਰਾ ਮਾਰਾਂਗਾ। 10ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ? 11ਹੇ ਪਰਮੇਸ਼ੁਰ, ਕੀ ਤੂੰ ਸਾਨੂੰ ਤਿਆਗ ਨਹੀਂ ਦਿੱਤਾ, ਕਿ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ? 12ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ। 13ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।