ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 11

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ? 2ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ। 3ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ? 4ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ। 5ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ। 6ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ, 7ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।