ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 110

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ। 2ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ। 3ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ। 4ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ। 5ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ, 6ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ। 7ਉਹ ਰਾਹ ਵਿੱਚ ਝਰਨੇ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।