ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 111

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ। 2ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ। 3ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ। 4ਉਹ ਨੇ ਆਪਣੇ ਅਚਰਜ਼ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ। 5ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ। 6ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ। 7ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ। 8ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿਧਿਆਈ ਨਾਲ ਕੀਤੇ ਗਏ ਹਨ। 9ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈਅ ਦਾਇਕ ਹੈ! 10ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।