ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 113

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ! 2ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ! 3ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ! 4ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ। 5ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ, 6ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ, 7ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ, 8ਕਿ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ, 9ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।