ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 114

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ, 2ਤਾਂ ਯਹੂਦਾਹ ਉਹ ਦਾ ਪਵਿੱਤਰ ਸਥਾਨ, ਇਸਰਾਏਲ ਉਹ ਦਾ ਰਾਜ ਹੋਇਆ। 3ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ! 4ਪਰਬਤ ਛੱਤ੍ਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ। 5ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ? 6ਹੇ ਪਹਾੜੋ, ਤੁਸੀਂ ਛੱਤ੍ਰਿਆਂ ਵਾਂਗੂੰ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ? 7ਹੇ ਧਰਤੀ, ਪ੍ਰਭੂ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁਖ ਕੰਬ, 8ਜਿਸ ਨੇ ਚੱਟਾਨ ਨੂੰ ਪਾਣੀ ਦਾ ਛੰਭ, ਚਕਮਕ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।