ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 115

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇ! 2ਕੌਮਾਂ ਇਉਂ ਆਖਣ, ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ? 3ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ। 4ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ। 5ਉਨ੍ਹਾਂ ਦੇ ਮੂੰਹ ਤਾਂ ਹਨ ਪਰ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ, 6ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਉਨ੍ਹਾਂ ਦੇ ਨੱਕ ਤਾਂ ਹਨ ਪਰ ਓਹ ਸੁੰਘਦੇ ਨਹੀਂ, 7ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜ੍ਹਦੇ ਨਹੀਂ, ਉਨ੍ਹਾਂ ਦੇ ਪੈਰ ਵੀ ਹਨ ਪਰ ਓਹ ਚੱਲਦੇ ਨਹੀਂ, ਨਾ ਓਹ ਆਪਣੇ ਸੰਘ ਤੋਂ ਹੁੰਗਾਰਾ ਭਰਦੇ ਹਨ! 8ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ। 9ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ। 10ਹੇ ਹਾਰੂਨ ਦੇ ਘਰਾਣੇ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ। 11ਹੇ ਯਹੋਵਾਹ ਤੋਂ ਡਰਨ ਵਾਲਿਓ, ਯਹੋਵਾਹ ਉੱਤੇ ਭਰੋਸਾ ਰੱਖੋ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ। 12ਯਹੋਵਾਹ ਨੇ ਸਾਨੂੰ ਚੇਤੇ ਰੱਖਿਆ ਹੈ, ਉਹ ਬਰਕਤ ਦੇਵੇਗਾ, ਉਹ ਇਸਰਾਏਲ ਦੇ ਘਰਾਣੇ ਨੂੰ ਬਰਕਤ ਦੇਵੇਗਾ, ਉਹ ਹਾਰੂਨ ਦੇ ਘਰਾਣੇ ਨੂੰ ਬਰਕਤ ਦੇਵੇਗਾ! 13ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ! 14ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ! 15ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ। 16ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤਰ ਦੇ ਵੰਸ਼ ਨੂੰ ਦਿੱਤੀ ਹੈ। 17ਮੁਰਦੇ ਯਹੋਵਾਹ ਦੀ ਉਸਤਤ ਨਹੀਂ ਕਰਦੇ, ਨਾ ਓਹ ਸਾਰੇ ਜਿਹੜੇ ਖਮੋਸ਼ੀ ਵਿੱਚ ਉਤਰ ਗਏ ਹਨ। 18ਪਰ ਅਸੀਂ ਯਹੋਵਾਹ ਨੂੰ ਮੁਬਾਰਕ ਆਖਾਂਗਾ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ। ਹਲਲੂਯਾਹ!।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।