ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 116

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ। 2ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ। 3ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁੱਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁੱਖ ਤੇ ਸੋਗ ਮਿਲਿਆ। 4ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ, ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲਈ! 5ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਕਿਰਪਾਲੂ ਹੈ। 6ਯਹੋਵਾਹ ਭੋਲਿਆਂ ਦੀ ਰੱਖਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ। 7ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ, 8ਕਿਉਂ ਜੋ ਤੂੰ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਨੂੰ ਤਿਲਕਣ ਤੋਂ ਛੁਡਾਇਆ ਹੈ। 9ਮੈਂ ਯਹੋਵਾਹ ਦੇ ਅੱਗੇ-ਅੱਗੇ ਜਿਉਂਦਿਆਂ ਦੇ ਦੇਸ ਵਿੱਚ ਤੁਰਾਂਗਾ। 10ਜਦ ਮੈਂ ਆਖਿਆ ਕਿ ਮੈਂ ਬਹੁਤ ਜਿਆਦਾ ਦੁੱਖੀ ਹੋਇਆ ਫਿਰ ਵੀ ਮੈਂ ਨਿਰੰਤਰ ਯਹੋਵਾਹ ਉੱਤੇ ਵਿਸ਼ਵਾਸ ਕੀਤਾ l 11ਮੈਂ ਆਪਣੀ ਘਬਰਾਹਟ ਵਿੱਚ ਆਖ ਬੈਠਾ, ਕਿ ਹਰੇਕ ਆਦਮੀ ਝੂਠਾ ਹੈ। 12ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ, ਮੈਂ ਉਹ ਨੂੰ ਕੀ ਮੋੜ ਕੇ ਦਿਆਂ? 13ਮੈਂ ਮੁਕਤੀ ਦਾ ਪਿਆਲਾ ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ। 14ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ। 15ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ! 16ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਦਾਸੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ। 17ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ। 18ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ, 19ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ। ਹਲਲੂਯਾਹ!।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।