ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 118

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ! 2ਇਸਰਾਏਲ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ। 3ਹਾਰੂਨ ਦਾ ਘਰਾਣਾ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ। 4ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਕਿ ਉਹ ਦੀ ਦਯਾ ਸਦੀਪਕ ਹੈ! 5ਮੈਂ ਦੁੱਖ ਵਿੱਚ ਯਹੋਵਾਹ ਨੂੰ ਪੁਕਾਰਿਆ, ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁੱਲ੍ਹੇ ਥਾਂ ਵਿੱਚ ਰੱਖਿਆ। 6ਯਹੋਵਾਹ ਮੇਰੀ ਵੱਲ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ? 7ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ, ਅਤੇ ਮੈਂ ਆਪਣੇ ਦੁਸ਼ਮਣਾਂ ਨੂੰ ਵੇਖ ਲਵਾਂਗਾ। 8ਆਦਮੀ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ। 9ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ। 10ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ। 11ਉਨ੍ਹਾਂ ਨੇ ਮੈਨੂੰ ਘੇਰ ਲਿਆ, ਆਹੋ, ਉਨ੍ਹਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ। 12ਉਨ੍ਹਾਂ ਨੇ ਸ਼ਹਿਦ ਦੀਆਂ ਮੱਖੀਆਂ ਵਾਂਗੂੰ ਮੈਨੂੰ ਘੇਰ ਲਿਆ, ਓਹ ਕੰਡਿਆਂ ਦੀ ਅੱਗ ਵਾਂਗੂੰ ਬੁੱਝ ਗਏ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ। 13ਤੂੰ ਮੈਨੂੰ ਡੇਗਣ ਲਈ ਵੱਡਾ ਧੱਕਾ ਦਿੱਤਾ, ਪਰ ਯਹੋਵਾਹ ਨੇ ਮੇਰੀ ਸਹਾਇਤਾ ਕੀਤੀ। 14ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈ। 15ਧਰਮੀਆਂ ਦੇ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ। 16ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ। 17ਮੈਂ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਣਨ ਕਰਾਂਗਾ। 18ਯਹੋਵਾਹ ਨੇ ਮੈਨੂੰ ਬਹੁਤ ਤਾੜਿਆ, ਪਰ ਮੈਨੂੰ ਮੌਤ ਦੇ ਹਵਾਲੇ ਨਾ ਕੀਤਾ। 19ਧਰਮ ਦੇ ਫਾਟਕ ਮੇਰੇ ਲਈ ਖੋਲ੍ਹ ਦਿਓ, ਤਾਂ ਮੈਂ ਉਨ੍ਹਾਂ ਵਿੱਚ ਜਾ ਕੇ ਯਹੋਵਾਹ ਦਾ ਧੰਨਵਾਦ ਕਰਾਂਗਾ। 20ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿੱਚੋਂ ਦੀ ਜਾਣਗੇ। 21ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ। 22ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। 23ਇਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ। 24ਇਹ ਦਿਨ ਯਹੋਵਾਹ ਨੇ ਬਣਾਇਆ, ਉਸ ਵਿੱਚ ਅਸੀਂ ਬਾਗ-ਬਾਗ ਤੇ ਅਨੰਦ ਹੋਈਏ! 25ਹੇ ਯਹੋਵਾਹ, ਬੇਨਤੀ ਹੈ, ਬਚਾ ਲੈ, ਹੇ ਯਹੋਵਾਹ, ਬੇਨਤੀ ਹੈ, ਨਿਹਾਲ ਕਰ! 26ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ। 27ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸ਼ੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ, ਜਗਵੇਦੀ ਦੇ ਸਿੰਗਾਂ ਤੱਕ। 28ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ। ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ। 29ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਉਹ ਦੀ ਦਯਾ ਜੋ ਸਦੀਪਕ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।