ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 12

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਵਫ਼ਾਦਾਰ ਜਾਂਦੇ ਰਹੇ ਹਨ। 2ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ। 3ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ। 4ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ? 5ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ। 6ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ। 7ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਖਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜੀ ਤੋਂ ਸਦਾ ਤੱਕ ਬਚਾਈ ਰੱਖੇਂਗਾ। 8ਦੁਸ਼ਟ ਚਾਰ ਚੁਫ਼ੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ਼ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।