ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 120

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ। 2ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ! 3ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ? 4ਸੂਰਮੇ ਦੇ ਤਿੱਖੇ ਤੀਰ, ਝਾੜੀ ਦੇ ਅੰਗਿਆਰੇ ਨਾਲ ਉਹ ਤੈਨੂੰ ਸਜ਼ਾ ਦੇਵੇਗਾ! 5ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ! 6ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ। 7ਮੈਂ ਮੇਲ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।