ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 121

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ? 2ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ। 3ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖ਼ਾ ਨਾ ਉਂਘਲਾਵੇਗਾ, 4ਵੇਖ, ਇਸਰਾਏਲ ਦਾ ਰਾਖ਼ਾ ਨਾ ਉਂਘਲਾਵੇਗਾ ਨਾ ਸੌਵੇਂਗਾ! 5ਯਹੋਵਾਹ ਤੇਰਾ ਰਾਖ਼ਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ। 6ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ। 7ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ। 8ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।