ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 122

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ! 2ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ। 3ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ ਜਿਸ ਦੇ ਘਰ ਇੱਕ ਦੂਜੇ ਨਾਲ ਮਿਲੇ ਹੋਏ ਹਨ, 4ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ। 5ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ। 6ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ। 7ਤੇਰੀ ਸ਼ਹਿਰਪਨਾਹ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਖੁਸ਼ਹਾਲੀ ਨਿਹਾਲਤਾ! 8ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ! 9ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਖੋਜੀ ਹੋਵਾਂਗਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।