ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 123

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਹੇ ਸਵਰਗ ਵਿੱਚ ਬਿਰਾਜਮਾਨ, ਯਹੋਵਾਹ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ! 2ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ। 3ਸਾਡੇ ਉੱਤੇ ਤਰਸ ਖਾ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾ, ਅਸੀਂ ਤਾਂ ਨਿਰਾਦਰੀ ਨਾਲ ਬਹੁਤ ਹੀ ਭਰ ਗਏ ਹਾਂ! 4ਸਾਡੀ ਜਾਨ ਸੁਖੀ ਲੋਕਾਂ ਦੇ ਠੱਠਿਆਂ ਤੋਂ ਅਤੇ ਹੰਕਾਰੀਆਂ ਦੀ ਨਿਰਾਦਰੀ ਤੋਂ ਬਹੁਤ ਰੱਜ ਗਈ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।