ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 124

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਹ ਆਖੇ, 2ਜੇ ਯਹੋਵਾਹ ਉਸ ਵੇਲੇ ਸਾਡੇ ਵੱਲ ਨਾ ਹੁੰਦਾ, ਜਦ ਮਨੁੱਖ ਸਾਡੇ ਵਿਰੁੱਧ ਉੱਠੇ, 3ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ, ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ, 4ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ, 5ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ! 6ਯਹੋਵਾਹ ਮੁਬਾਰਕ ਹੋਵੇ, ਜਿਸ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਨਾ ਹੋਣ ਦਿੱਤਾ! 7ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ, ਫਾਹੀ ਟੁੱਟੀ, ਸਾਡੀ ਜਾਨ ਛੁੱਟੀ। 8ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।