ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 127

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ। 2ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ। 3ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ, 4ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ, 5ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।