ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 128

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ! 2ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ। 3ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ। 4ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ। 5ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ, 6ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।