ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 129

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ, 2ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ! 3ਹਾਲ੍ਹੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ! 4ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ l 5ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ! 6ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ, 7ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ, 8ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।”

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।