ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 13

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਲਈ? ਤੂੰ ਕਦੋਂ ਤੱਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ? 2ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦੋਂ ਤੱਕ ਮੇਰੇ ਸਿਰ ਹੁੰਦਾ ਰਹੇ? 3ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ, 4ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ। 5ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ। 6ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।