ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 130

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ, 2ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ! 3ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ? 4ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ। 5ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ। 6ਜਿੰਨਾਂ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ। 7ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ, 8ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

Statenvertaling (1637) · World English Bible (2000) · ਇੰਡਿਅਨ ਰਿਵਾਇਜ਼ਡ ਵਰਜ਼ਨ (2019): © 2017, 2019 Bridge Connectivity Solutions, bridgeconn.com, via eBible.org. CC BY-SA 4.0; notes and headings omitted. · ਸਰੋਤ ਅਤੇ ਲਾਇਸੈਂਸ

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।