ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 132

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਹੇ ਯਹੋਵਾਹ, ਦਾਊਦ ਨੂੰ ਚੇਤੇ ਰੱਖ, ਉਹ ਦੇ ਸਾਰੇ ਦੁੱਖ, 2ਜਿਸ ਨੇ ਯਹੋਵਾਹ ਦੀ ਸਹੁੰ ਖਾਧੀ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਸੁੱਖਣਾ ਸੁੱਖੀ, 3ਕਿ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਂਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ, 4ਨਾ ਆਪਣੀਆਂ ਅੱਖਾਂ ਨੂੰ ਨੀਂਦ, ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ, 5ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਕੋਈ ਡੇਰਾ! 6ਵੇਖ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ, ਉਹ ਸਾਨੂੰ ਯਾਅਰ ਦੀ ਮੈਦਾਨ ਵਿੱਚ ਲੱਭ ਪਿਆ। 7ਅਸੀਂ ਯਹੋਵਾਹ ਦੇ ਡੇਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ। 8ਹੇ ਯਹੋਵਾਹ, ਉੱਠ, ਆਪਣੇ ਵਿਸ਼ਰਾਮ ਸਥਾਨ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ! 9ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ, 10ਆਪਣੇ ਦਾਸ ਦਾਊਦ ਦੇ ਕਾਰਨ, ਆਪਣੇ ਮਸਹ ਕੀਤੇ ਹੋਏ ਦਾ ਮੂੰਹ ਨਾ ਮੋੜ! 11ਯਹੋਵਾਹ ਨੇ ਦਾਊਦ ਨਾਲ ਸੱਚੀ ਸਹੁੰ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਕਿ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ, 12ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ, ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਣਾ ਕਰੇ, ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ-ਜੁੱਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ। 13ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ। 14ਇਹ ਸਦਾ ਲਈ ਵਿਸ਼ਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ। 15ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ। 16ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ! 17ਉੱਥੇ ਮੈਂ ਦਾਊਦ ਲਈ ਇੱਕ ਸਿੰਗ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ। 18ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਸ ਦਾ ਰਾਜ ਚਮਕੇਗਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।