ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 137

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ। 2ਉਹ ਦੇ ਵਿੱਚ ਬੇਦ-ਮਜਨੂੰਆਂ ਉੱਤੇ ਅਸੀਂ ਆਪਣੀਆਂ ਬਰਬਤਾਂ ਨੂੰ ਤੰਗ ਦਿੱਤਾ, 3ਕਿਉਂ ਜੋ ਉੱਥੇ ਸਾਨੂੰ ਬੰਧੂਆ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ, ਅਤੇ ਸਾਡੇ ਮਖ਼ੌਲ ਕਰਨ ਵਾਲਿਆਂ ਨੇ ਖੁਸ਼ੀ ਦਾ ਸੁਆਲ ਕੀਤਾ, ਕਿ ਦੇ ਗੀਤਾਂ ਵਿੱਚੋਂ ਸਾਡੇ ਲਈ ਕੋਈ ਗੀਤ ਗਾਓ! 4ਅਸੀਂ ਯਹੋਵਾਹ ਦਾ ਗੀਤ ਪਰਾਏ ਦੇਸ ਵਿੱਚ ਕਿੱਕੁਰ ਗਾਈਏ? 5ਹੇ ਯਰੂਸ਼ਲਮ, ਜੇ ਮੈਂ ਤੈਨੂੰ ਭੁੱਲ ਜਾਂਵਾਂ, ਤਾਂ ਮੇਰਾ ਸੱਜਾ ਹੱਥ ਭੁੱਲ ਜਾਵੇ, 6ਮੇਰੀ ਜੀਭ ਤਾਲੂ ਨਾਲ ਜਾ ਲੱਗੇ! ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾਂ! 7ਹੇ ਯਹੋਵਾਹ, ਅਦੋਮ ਦੇ ਵੰਸ਼ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ! 8ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ! 9ਧੰਨ ਉਹ ਹੈ ਜੋ ਤੇਰੇ ਬਾਲਕ ਨੂੰ ਫੜ੍ਹ ਕੇ ਚੱਟਾਨ ਉੱਤੇ ਪਟਕ ਦੇਵੇ!।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।