ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 140

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, 2ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ! 3ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ!। 4ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ! 5ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ। 6ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ! 7ਹੇ ਪ੍ਰਭੂ, ਮੇਰੇ ਬਲਵਾਨ ਬਚਾਓ, ਰਣ ਦੇ ਦਿਨ ਮੈਂ ਸਿਰ ਨੂੰ ਬਚਾਏ ਰੱਖਦਾ ਹੈ! 8ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ। 9ਜਿਹੜੇ ਮੇਰੇ ਆਲੇ-ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਤੇ ਪਵੇ! 10ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਕਿ ਫੇਰ ਨਾ ਉੱਠਣ! 11ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ! 12ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ। 13ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ-ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।