ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 141

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ! 2ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸ਼ਾਮ ਦੀ ਭੇਟ ਵਰਗਾ ਹੋਵੇ। 3ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਉੱਤੇ ਰਾਖ਼ਾ ਰੱਖ! 4ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ! 5ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ। 6ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ। 7ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ। 8ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ! 9ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ! 10ਦੁਸ਼ਟ ਆਪਣੇ ਜਾਲ਼ਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਂਵਾਂ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।