ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 142

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹਾਂ, 2ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ। 3ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ। 4ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ-ਗਿੱਛਣ ਵਾਲਾ ਕੋਈ ਨਹੀਂ! 5ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ। 6ਮੇਰੇ ਚਿੱਲਾਉਣ ਉੱਤੇ ਧਿਆਨ ਦੇ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ! 7ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਣ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।