ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 146

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ! 2ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ। 3ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ। 4ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ! 5ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ! 6ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ। 7ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ। 8ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ। 9ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ। 10ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।