ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 149

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ! 2ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ। 3ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ! 4ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ, 5ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ! 6ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ, 7ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀਂ ਦੇਣ, 8ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ, 9ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।