ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 15

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ? 2ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ, 3ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ। 4ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ, 5ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।